ਨਵਾਂਸ਼ਹਿਰ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਜੋ 3 ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਜਿੱਥੇ 25 ਸਤੰਬਰ ਨੂੰ ਪਹਿਲਾਂ ਪੰਜਾਬ ਨੂੰ ਪੂਰਨ ਤੌਰ ਤੇ ਬੰਦ ਕਰ ਕੇ ਪ੍ਰੋਟੈਸਟ ਕੀਤਾ ਗਿਆ ਸੀ। ਜਿਸ ਨਾਲ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 8 ਅਕਤੂਬਰ ਨੂੰ ਦਿੱਲੀ ਵਿੱਚ ਗੱਲਬਾਤ ਲਈ ਬੁਲਾਇਆ ਵੀ ਗਿਆ ਸੀ ਪਰ ਕਿਸਾਨਾਂ ਦਾ ਰੋਸ ਹੈ ਕਿ ਇਹ ਸੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਿਖਤੀ ਰੂਪ ਵਿੱਚ ਨਹੀਂ ਭੇਜਿਆ ਗਿਆ ਸੀ। ਇਸ ਕਰਕੇ ਉਹਨਾਂ ਨੇ ਕੇਂਦਰ ਸਰਕਾਰ ਦਾ ਇਹ ਸੱਦਾ ਨਾਮੰਜੂਰ ਕਰ ਦਿੱਤਾ ਸੀ।
ਜਿੱਥੇ ਕਿਸਾਨ ਰੇਲਵੇ ਲਾਈਨਾਂ ਅਤੇ ਸੜਕਾਂ ਤੇ ਬੈਠਾ ਹੈ ਉੱਥੇ ਹੀ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਫਗਵਾੜਾ-ਰੋਪੜ ਨੈਸ਼ਨਲ ਹਾਈਵੇਅ ਮਾਰਗ 344 ਏ ‘ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਨੇੜ੍ਹੇ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਇਲਾਕੇ ਦੇ ਕਿਸਾਨਾਂ ਨੇ ਭਾਰੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
ਇਸ ਮੌਕੇ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨਾਲ ਧੋਖਾ ਕੀਤਾ ਜੋ ਕਿਸਾਨੀ ਮਾਰੂ ਆਰਡੀਨੈਂਸ ਬਿਲ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਤੁਰੰਤ ਰੱਦ ਕਰੇ। ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਚਾਹੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਹੋਵੇ ਇਹ ਸਭ ਕਿਸਾਨੀ ਮੁੱਦਿਆਂ ਨੂੰ ਲੈ ਕੇ 2022 ਚੋਣਾਂ ਦਾ ਫਰੈਂਡਲੀ ਮੈਚ ਖੇਡ ਰਹੀਆਂ ਹਨ।