ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਲਗਾਇਆ ਪੱਕਾ ਮੋਰਚਾ

TeamGlobalPunjab
2 Min Read

ਕਰਨਾਲ: ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ।

ਕਿਸਾਨਾਂ ਨੇ ਪੂਰੀ ਰਾਤ ਸਕੱਤਰੇਤ ਦੇ ਬਾਹਰ ਸੜਕ ‘ਤੇ ਬੈਠ ਕੇ ਹੀ ਬਿਤਾਈ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਇਹ ਘਿਰਾਓ ਜਾਰੀ ਰਹੇਗਾ। ਹਾਲਾਂਕਿ ਜੀਂਦ ਵਿੱਚ ਕਿਸਾਨਾਂ ਨੇ ਬੁੱਧਵਾਰ ਸਵੇਰੇ ਹਾਈਵੇ ਖੋਲ੍ਹ ਦਿੱਤਾ ਹੈ। ਜੀਂਦ-ਚੰਡੀਗੜ੍ਹ, ਜੀਂਦ-ਕਰਨਾਲ, ਜੀਂਦ-ਦਿੱਲੀ ਰਾਜਮਾਰਗ ਕਿਸਾਨਾਂ ਦੁਆਰਾ ਖੋਲ੍ਹ ਦਿੱਤੇ ਗਏ ਹਨ, ਪਹਿਲਾਂ ਇੱਥੇ ਵੀ ਜਾਮ ਲਗਾਇਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕਰਨਾਲ ਤੋਂ ਕੋਈ ਆਦੇਸ਼ ਆਉਂਦਾ ਹੈ ਤਾਂ ਉਹ ਦੁਬਾਰਾ ਸੜਕਾਂ ਜਾਮ ਕਰ ਦੇਣਗੇ। ਫਿਲਹਾਲ ਟ੍ਰੈਫਿਕ ਵਿਵਸਥਾ ਨੂੰ ਠੀਕ ਕਰ ਦਿੱਤਾ ਗਿਆ ਹੈ।

 ਦੱਸ ਦਈਏ ਕਿ ਕਰਨਾਲ ਦੀ ਨਵੀਂ ਅਨਾਜ ਮੰਡੀ ‘ਚ ਮਹਾਪੰਚਾਇਤ ਸੱਦੀ ਗਈ ਸੀ। ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ‘ਚ ਕੋਈ ਹੱਲ ਨਹੀਂ ਨਿਕਲਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ।

 ਕਿਸਾਨਾਂ ਨੇ ਕੁੱਝ ਦਿਨ ਪਹਿਲਾ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਮੰਗਲਵਾਰ ਨੂੰ ਇਹ ਪ੍ਰਦਰਸ਼ਨ ਕੀਤਾ ਹੈ।   ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ। ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।

ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨਣ’ ਦਾ ਆਦੇਸ਼ ਦੇਣ ਵਾਲੇ ਐੱਸਡੀਐੱਮ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।

Share This Article
Leave a Comment