ਨਿਊਜ਼ ਡੈਸਕ: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ‘ਦਿੱਲੀ ਚਲੋ’ ਮਾਰਚ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ਤੋਂ ਅੱਗੇ ਨਹੀਂ ਵਧ ਸਕਿਆ ਹੈ। ਕਿਸਾਨ ਦੋ ਦਿਨਾਂ ਤੋਂ ਸ਼ੰਭੂ ਸਰਹੱਦ ’ਤੇ ਟਰੈਕਟਰ ਟਰਾਲੀ ਲੈ ਕੇ ਖੜ੍ਹੇ ਹਨ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦਾ ਅੱਜ ਤੀਜਾ ਦਿਨ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਤਿੰਨ ਕੇਂਦਰੀ ਮੰਤਰੀਆਂ ਦੀ ਟੀਮ ਵੀਰਵਾਰ ਸ਼ਾਮ ਨੂੰ ਕਿਸਾਨ ਆਗੂਆਂ ਨਾਲ ਮੁੜ ਮੀਟਿੰਗ ਕਰੇਗੀ। 8 ਅਤੇ 12 ਫਰਵਰੀ ਨੂੰ ਹੋਈਆਂ ਅਜਿਹੀਆਂ ਦੋ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਕੇਂਦਰ ਨੇ ਕਿਸਾਨ ਆਗੂਆਂ ਨੂੰ ਤੀਜੇ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ।
ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਭਰ ਵਿੱਚ ਰੇਲ ਮਾਰਗ ਜਾਮ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾ ਸ਼ੰਭੂ ਬਾਰਡਰ ‘ਤੇ ਅੱਥਰੂ ਗੈਸ ਛੱਡਣ ‘ਤੇ ਨਾਰਾਜ਼ ਹੈ। ਇਹ ਫੈਸਲਾ ਦਿੱਲੀ ਜਾ ਰਹੇ ਕਿਸਾਨਾਂ ਨੂੰ ਰਾਹ ਵਿੱਚ ਰੋਕਣ ਲਈ ਅੱਥਰੂ ਗੈਸ ਦੀ ਵਰਤੋਂ ਅਤੇ ਲਾਠੀਚਾਰਜ ਦੇ ਵਿਰੋਧ ਵਿੱਚ ਲਿਆ ਗਿਆ ਹੈ। ਪੰਜਾਬ ਵਿੱਚ ਰੇਲ ਪਟੜੀਆਂ ‘ਤੇ ਕਿੱਥੇ ਬੈਠਾਂਗੇ? ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਇਹ ਕਿਹਾ ਗਿਆ ਹੈ ਕਿ ਕਿਸਾਨ ਸੱਤ ਥਾਵਾਂ ‘ਤੇ ਰੇਲ ਪਟੜੀਆਂ ‘ਤੇ ਬੈਠਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।