ਕਿਸਾਨਾਂ ਨੇ ਚੰਡੀਗੜ੍ਹ ਦਾ ਕੀਤਾ ਘਿਰਾਓ, ਅੱਜ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਹੋਵੇਗੀ ਤੈਅ

Rajneet Kaur
3 Min Read

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ ਕੀਤਾ ਹੈ।ਪੰਜਾਬ ਭਰ ਤੋਂ ਕਿਸਾਨ ਮਜ਼ਦੂਰ ਅਤੇ ਬੀਬੀਆਂ ਟਰੈਕਟਰ ਟਰਾਲੀਆਂ, ਗੱਡੀਆਂ, ਬੱਸਾਂ ਅਤੇ ਹੋਰ ਸਾਧਨਾਂ ਰਾਹੀਂ ਤਿੰਨ ਰੋਜ਼ਾ ਮੋਰਚਾ ਲਾਉਣ ਲਈ ਚੰਡੀਗੜ੍ਹ ਪਹੁੰਚੇ। ਦੂਰ ਵਾਲੇ ਇਲਾਕਿਆਂ ਦੇ ਕਿਸਾਨ ਕੱਲ ਹੀ ਚੰਡੀਗੜ੍ਹ ਦੇ ਨੇੜੇ ਪਹੁੰਚ ਗਏ ਸਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹਨ। ਪੰਚਕੂਲਾ ਅਤੇ ਮੋਹਾਲੀ ਬਾਰਡਰ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ।

ਅੱਜ ਹੋਵੇਗੀ ਮੀਟਿੰਗ

ਮੋਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਐਤਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਸੀ। ਕਿਸਾਨ ਲੀਡਰਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ  ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਸੋਮਵਾਰ ਸਵੇਰੇ ਇੱਥੇ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸਾਨਾਂ ਨੇ 3 ਦਿਨ ਭਾਵ 28 ਨਵੰਬਰ ਤੱਕ ਧਰਨਾ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ ‘ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਾਮਾਨ ਲੈ ਕੇ ਪਹੁੰਚੇ ਹਨ।

ਕਿਸਾਨਾਂ ਦੀਆਂ ਮੁੱਖ ਮੰਗਾਂ

- Advertisement -

ਕਿਸਾਨਾਂ ਦੀਆਂ ਮੁੱਖ ਮੰਗਾਂ ਹਨ ਕਿ ਕੇਂਦਰ ਸਰਕਾਰ MSP  ਨੂੰ ਕਾਨੂੰਨੀ ਅਧਿਕਾਰ ਦੇਵੇ, ਬਿਜਲੀ ਸੋਧ ਬਿੱਲ ਨੂੰ ਵਾਪਿਸ ਲਿਆ ਜਾਵੇ।

ਪੰਜਾਬ ਸਰਕਾਰ ਤੋਂ ਮੰਗ ਹੈ ਕਿ ਹੜ੍ਹਾਂ ਵਿੱਚ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ।

ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਜਲਦ ਦਿੱਤਾ ਜਾਏ।

ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੇਸ ਰੱਦ ਕਰੋ

ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ

- Advertisement -

60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਓ

ਨਿਊਜ਼ਕਲਿੱਕ ਖਿਲਾਫ ਦਰਜ ਕੀਤੀ FIR ਰੱਦ ਕਰੋ

ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ

ਖੇਤੀ ਨੂੰ ਕਾਰਪੋਰੇਟਾਂ ਨੂੰ ਫਸਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ

ਪਬਲਿਕ ਸੈਕਟਰ ਬਹਾਲ ਕਰੋ ਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment