ਖੇਤੀ ਕਾਨੂੰਨ ‘ਤੇ ਕੇਂਦਰ ਨਾਲ ਮੀਟਿੰਗ ਵਿਚਾਲੇ ਛੱਡ ਕੇ ਬਾਹਰ ਆਏ ਕਿਸਾਨ, ਕੀਤੀ ਨਾਅਰੇਬਾਜ਼ੀ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨ ‘ਤੇ ਦਿੱਲੀ ਵਿੱਚ ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ, ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨ ਲੀਡਰ ਮੀਟਿੰਗ ਨੂੰ ਅੱਧ ਵਿਚਾਲੇ ਹੀ ਛੱਡ ਕੇ ਬਾਹਰ ਆ ਗਏ ਹਨ। ਕਿਸਾਨ ਕੇਂਦਰ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਦਿਖਾਈ ਦਿੱਤੇ ਹਨ।

ਕਿਸਾਨਾਂ ਨੇ ਮੀਟਿੰਗ ਦੋਰਾਨ ਹੀ ਹੰਗਾਮਾ ਸ਼ੁਰੂ ਕੀਤਾ। ਜਿਸ ਤੋਂ ਬਾਅਦ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ ਬਾਹਰ ਆਏ। ਕਿਸਾਨਾਂ ਦਾ ਇਲਜ਼ਾਮ ਹੈ ਕਿ ਕੇਂਦਰ ਸਰਕਾਰ ਨੇ ਸਾਨੂੰ ਮੀਟਿੰਗ ਲਈ ਬੁਲਾਇਆ ਪਰ ਆਪਣੇ ਕੇਂਦਰੀ ਮੰਤਰੀਆਂ ਨੂੰ ਪੰਜਾਬ ‘ਚ ਵਰਚੂਅਲ ਰੈਲੀਆਂ ਕਰਨ ਲਈ ਭੇਜਿਆ ਹੋਇਆ।

ਕਿਸਾਨਾਂ ਨੇ ਖੇਤੀਬਾੜੀ ਮੰਤਰਾਲੇ ਨਾਲ ਗੱਲਬਾਤ ਲਈ 7 ਮੈਂਬਰੀ ਕਮੇਟੀ ਬਣਾਈ ਸੀ। ਚੰਡੀਗੜ੍ਹ ‘ਚ ਵਿੱਚ ਮੰਗਲਵਾਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਬੈਠਕ ਕੀਤੀ ਸੀ, ਜਿਸ ਵਿੱਚ ਫੈਸਲਾ ਲਿਆ ਸੀ ਕਿ ਕੇਂਦਰ ਨਾਲ ਮੀਟਿੰਗ ਕੀਤੀ ਜਾਵੇ। ਜਿਸ ਲਈ ਕਿਸਾਨਾਂ ਨੇ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਦਿੱਲੀ ਪਹੁੰਚੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਹਨਾਂ ਨਾਲ ਸਾਡੀ ਮੀਟਿੰਗ ਤੈਅ ਕਰੇ ਜਿਹਨਾਂ ਕੋਲ ਕਾਨੂੰਨ ਬਦਲਨ ਦੇ ਅਧਿਕਾਰ ਹਨ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਕੋਈ ਵੀ ਮੰਤਰੀ ਨਹੀਂ ਸ਼ਾਮਲ ਹੋਇਆ। ਸਿਰਫ਼ ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀਆਂ ਹੀ ਬੈਠਕ ‘ਚ ਆਏ ਹਨ।

Share this Article
Leave a comment