ਮੋਦੀ ਸਰਕਾਰ ਨੂੰ ਹਲਾਉਣ ਲਈ ਕਿਸਾਨਾਂ ਨੇ ਦਿੱਲੀ ‘ਚ ਘੜੀ ਨਵੀਂ ਰਣਨੀਤੀ, ਉੱਠੇਗਾ ਵੱਡਾ ਸੈਲਾਬ

TeamGlobalPunjab
1 Min Read

ਨਵੀਂ ਦਿੱਲੀ: ਕਿਸਾਨਾਂ ਵੱਲੋਂ ਖੇਤੀ ਕਾਨੂੰਨ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ‘ਤੇ ਹੁਣ ਕਿਸਾਨ ਹੋਰ ਸਖ਼ਤ ਹੋ ਗਏ ਹਨ। ਕੇਂਦਰ ਸਰਕਾਰ ਨੂੰ ਹਿਲਾਉਣ ਲਈ ਕਿਸਾਨਾਂ ਵਲੋਂ ਦਿੱਲੀ ‘ਚ ਇਕ ਰਣਨੀਤੀ ਘੜੀ ਗਈ ਹੈ।

ਦਿੱਲੀ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਫੈਸਲਾ ਲਿਆ ਗਿਆ ਕਿ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਦੇਸ਼ ਭਰ ਦੀਆਂ 250 ਤੋਂ ਵੱਧ ਕਿਸਾਨ ਜਥੇਬੰਦੀਆਂ ਵਿਸ਼ਾਲ ਰੋਸ ਮਾਰਚ ਕਰਨਗੀਆਂ। ਦਿੱਲੀ ‘ਚ ਇਹ ਵਿਸ਼ਾਲ ਅੰਦੋਲਨ ਕੇਂਦਰ ਸਰਕਾਰ ਦੇ ਖਿਲਾਫ ਹੋਵੇਗਾ ਅਤੇ ਸਮੂਹ ਕਿਸਾਨ ਜਥੇਬੰਦੀਆਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕਰਨਗੀਆਂ।

ਇਸ ਅੰਦੋਲਨ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨ ਲਗਾਤਾਰ ਕੇਂਦਰ ਖ਼ਿਲਾਫ਼ ਡਟੇ ਹੋਏ ਹਨ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਵਿੱਢਿਆ ਹੋਇਆ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਤੇ ਟੌਲ ਪਲਾਜ਼ਾ ਦੀ ਜਾਮ ਕੀਤੇ ਹੋਏ ਹਨ। ਹੁਣ ਸੈਂਟਰ ਸਰਕਾਰ ਨੂੰ ਹਿਲਾਉਣ ਦੇ ਲਈ ਕਿਸਾਨਾਂ ਨੇ ਦਿੱਲੀ ਵਿਚ ਨਵੀਂ ਰਣਨੀਤੀ ਘੜੀ ਹੈ।

Share this Article
Leave a comment