ਹੁਣ ਹਰਿਆਣਾ ‘ਚ ਵੀ ਫ੍ਰੀ ਕੀਤੇ ਜਾਣਗੇ ਟੋਲ ਪਲਾਜ਼ਾ, ਇਸ ਦਿਨ ਤੋਂ ਕਿਸਾਨ ਦੇਣਗੇ ਧਰਨਾ

TeamGlobalPunjab
1 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਪੂਰੇ ਦੇਸ਼ ‘ਚ ਵਿਰੋਧ ਹੋ ਰਿਹਾ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਮੋਦੀ ਸਰਕਾਰ ਸਿਰਫ਼ ਇਨ੍ਹਾਂ ਵਿੱਚ ਸੋਧਾਂ ਕਰਨ ਲਈ ਹੀ ਤਿਆਰ ਹੋਈ ਹੈ।

ਜਿਸ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਨਵੀਂ ਰਣਨੀਤੀ ਉਲੀਕੀ ਗਈ ਹੈ। ਪੰਜਾਬ ਵਿੱਚ ਸਾਰੇ ਟੋਲ ਪਲਾਜ਼ਾ ‘ਤੇ ਕਿਸਾਨ ਧਰਨਾ ਦੇ ਰਹੇ ਹਨ ਇਸੇ ਹੀ ਤਰਜ਼ ‘ਤੇ ਹੁਣ ਹਰਿਆਣਾ ਵਿੱਚ ਵੀ ਟੋਲ ਪਲਾਜ਼ਾ ਬੰਦ ਕੀਤੇ ਜਾਣਗੇ।

ਕਿਸਾਨ ਜਥੇਬੰਦੀ ਨੇ ਫੈਸਲਾ ਲਿਆ ਕਿ 25, 26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਫ੍ਰੀ ਕੀਤੇ ਜਾਣਗੇ। ਤਿੰਨ ਦਿਨ ਹਰਿਆਣਾ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਕਿਸਾਨ ਧਰਨਾ ਦੇਣਗੇ। ਪੰਜਾਬ ਵਾਂਗ ਹਰਿਆਣਾ ‘ਚ ਵੀ ਇਨ੍ਹਾਂ ਤਿੰਨ ਦਿਨਾਂ ਲਈ ਕਿਸੇ ਵੀ ਗੱਡੀ ਨੂੰ ਟੋਲ ਟੈਕਸ ਨਹੀਂ ਕਟਵਾਉਣ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੂੰ ਹੰਕਾਰ ਛੱਡ ਕੇ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ।

ਜਥੇਬੰਦੀਆਂ ਨੇ ਕਿਹਾ ਕਿ ਜਿਹੜਾ ਕਿਸਾਨਾਂ ਦੇ ਸਮਰਥਨ ਵਿੱਚ ਆ ਰਿਹਾ ਹੈ ਸਰਕਾਰ ਉਨ੍ਹਾਂ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਜਥੇਬੰਦੀਆਂ ਨੇ ਫ਼ੈਸਲਾ ਕੀਤਾ ਕਿ ਆੜ੍ਹਤੀਆ ‘ਤੇ ਛਾਪੇਮਾਰੀ ਨੂੰ ਲੈ ਕੇ ਕਿਸਾਨ ਉਨ੍ਹਾਂ ਦੀ ਮੱਦਦ ਕਰਨਗੇ।

- Advertisement -

Share this Article
Leave a comment