ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਜਾਵੇਗਾ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ ਜਥੇਬੰਦੀਆਂ ਸੜਕਾਂ ਤੇ ਨਿਤਰਨਗੀਆਂ। ਹਾਲਾਂਕਿ ਕਿਸਾਨਾਂ ਨੇ ਬਾਜ਼ਾਰ ਅਤੇ ਦੁਕਾਨਾਂ ਨੂੰ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨਿੱਤਰੀਆਂ ਹੋਈਆਂ ਹਨ। ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਆਪਣੇ ਤਿੰਨ ਖੇਤੀ ਕਾਨੂੰਨ ਵਾਪਸ ਲਵੇ।
ਅੱਜ ਇਸ ਚੱਕਾ ਜਾਮ ‘ਚ ਦੇਸ਼ ਭਰ ਦੀਆਂ ਕੁੱਲ 346 ਕਿਸਾਨ ਜਥੇਬੰਦੀਆਂ ਇਕੱਠ ਕਰ ਰਹੀਆਂ ਹਨ। ਅੱਜ ਦੀ ਇਸ ਚੱਕਾ ਜਾਮ ਨੂੰ ਸਫਲ ਬਣਾਉਣ ਦੇ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਗਵਾਈ ਕਰਨਗੀਆਂ। ਅੱਜ ਦੇ ਉਲੀਕੇ ਗਏ ਪ੍ਰੋਗਰਾਮ ਤੋਂ ਬਾਅਦ 27 ਨਵੰਬਰ ਅਤੇ 28 ਨਵੰਬਰ ਨੂੰ ਕਿਸਾਨਾਂ ਨੇ ਦਿੱਲੀ ਦਾ ਨਾਅਰਾ ਉਲੀਕਿਆ ਹੈ। ਜਿਸ ਤਹਿਤ ਦਿੱਲੀ ਪਹੁੰਚ ਕੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਕੱਢਣਗੀਆਂ।