ਚੰਡੀਗੜ੍ਹ: ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਅੱਜ ਤੋਂ ਸੂਬੇ ਦੇ 4 ਹਾਈਵੇ ਬੰਦ ਕਰ ਦਿੱਤੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਬਡਰੁੱਖਾਂ ਸੰਗਰੂਰ , ਡਗਰੂ ਮੋਗਾ, ਸਠਿਆਲੀ ਪੁੱਲ ਗੁਰਦਾਸਪੁਰ, ਫਗਵਾੜਾ ਕਪੂਰਥਲਾ, ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ । ਹਾਲਾਂਕਿ ਇਸ ਦੌਰਾਨ ਕਿਸਾਨਾਂ ਵਲੋਂ ਐਮਰਜੈਂਸੀ ਤੇ ਵਿਸ਼ੇਸ਼ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ।
ਪੰਧੇਰ ਨੇ ਦੱਸਿਆ ਕਿ ਫੂਡ ਸਪਲਾਈ ਮੰਤਰੀ ਨਾਲ ਮਲਾਹਾਂ ਦੀ ਮੀਟਿੰਗ ਹੋਈ ਹੈ। ਸ਼ੈਲਰ ਮਾਲਕਾਂ ਦੀ ਮੰਗ ਸੀ ਕਿ ਝੋਨੇ ਤੋਂ ਘੱਟ ਚੌਲ ਕੱਢੇ ਜਾਣ ਅਤੇ ਉਨ੍ਹਾਂ ਨੂੰ 2-3 ਕਿਲੋ ਦੀ ਜ਼ਿਆਦਾ ਛੋਟ ਦਿੱਤੀ ਜਾਵੇ। ਕੇਂਦਰ ਨੇ ਜਲਦੀ ਟੀਮਾਂ ਭੇਜਣ ਦੀ ਗੱਲ ਕੀਤੀ ਸੀ ਪਰ ਅੱਜ ਤੱਕ ਟੀਮਾਂ ਨਹੀਂ ਪੁੱਜੀਆਂ ਅਤੇ ਕਿਸਾਨ ਵੀ ਝੋਨਾ ਨਹੀਂ ਚੁੱਕ ਰਹੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਲਿਫਟਿੰਗ ਜਲਦੀ ਹੋ ਸਕੇ। ਕਿਸਾਨ 26 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ ਅਤੇ ਮੁਸ਼ਕਿਲ ਨਾਲ ਹੀ ਆਪਣਾ ਪੇਟ ਪਾਲ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।