ਮਹਾਂਪੰਚਾਇਤ: ਹੁਣ ਕਿਸਾਨਾਂ ਟਰੈਕਟਰਾਂ ‘ਤੇ ਨਹੀਂ ਟਰੇਨਾਂ ਤੇ ਬੱਸਾਂ ‘ਚ ਜਾਣਗੇ ਦਿੱਲੀ

Prabhjot Kaur
2 Min Read

ਲੁਧਿਆਣਾ: ਲੁਧਿਆਣਾ ਦੇ ਇਸ਼ਰੂ ਭਵਨ ਵਿੱਖੇ 37 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਹੋਣ ਜਾ ਰਹੇ ਕਿਸਾਨ ਮਹਾਂ ਪੰਚਾਇਤ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਰਣਨੀਤੀ ਬਣਾਈ ਗਈ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਸਰਕਾਰ ਖਿਲਾਫ ਉਹਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਜਿਸ ਦੇ ਤਹਿਤ ਉਹ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਕਿਸਾਨ ਮਹਾ ਪੰਚਾਇਤ ਕਰਨ ਜਾ ਰਹੇ ਹਨ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਇਹ ਅਹਿਮ ਮੀਟਿੰਗ ਕੀਤੀ ਗਈ ਹੈ ਅਤੇ 14 ਮਾਰਚ ਦੇ ਲਈ ਰਣਨੀਤੀ ਬਣਾਈ ਗਈ ਹੈ। ਉਹਨਾਂ ਨੇ ਕਿਹਾ ਇਸ ਮੀਟਿੰਗ ਵਿੱਚ ਦੇਸ਼ ਭਰ ਦੇ ਕਰੀਬ 400 ਤੋਂ ਵੱਧ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਜੋ ਦਿੱਲੀ ਵਿੱਚ ਇਕੱਠ ਕਰਕੇ ਆਪਣੇ ਤਾਕਤ ਸਰਕਾਰ ਨੂੰ ਦਿਖਾਏਗੀ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਚੁੱਕਣ ਲਈ ਮਜਬੂਰ ਕਰੇਗੀ।

ਉਹਨਾਂ ਨੇ ਕਿਹਾ ਕਿ ਕਿਸਾਨ ਮਹਾਂ ਪੰਚਾਇਤ ਦੇ ਵਿੱਚ ਟਰੈਕਟਰ ਦੇ ਰਾਹੀਂ ਨਹੀਂ ਬਲਕਿ ਟਰੇਨਾਂ ਤੇ ਬੱਸਾਂ ਰਾਹੀ ਜਾਣਗੇ ਜੇ ਫਿਰ ਵੀ ਜੇਕਰ ਸਰਕਾਰ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਐਮਐਸਪੀ ਕਾਨੂੰਨੀ ਤੌਰ ਤੇ ਲਾਗੂ ਕਰਵਾਉਣ ਅਤੇ ਕਿਸਾਨਾਂ ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਸਮੇਤ ਹੋਰ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਲਗਾਤਾਰ ਕੇਂਦਰ ਖਿਲਾਫ ਆਵਾਜ਼ ਚੁੱਕ ਰਹੇ ਹਨ ਅਤੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment