ਸ਼ੁਭਕਰਨ ਸਿੰਘ ਦੀ ਮੌਤ ਤੋਂ 6 ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ, FIR ਦਰਜ ਕਰਵਾਉਣ ‘ਤੇ ਅੜ੍ਹੇ ਕਿਸਾਨ

Prabhjot Kaur
2 Min Read

ਚੰਡੀਗੜ੍ਹ: ਖਨੌਰੀ ਬਾਰਡਰ ‘ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ 7ਵੇਂ ਦਿਨ ਬਾਅਦ ਵੀ ਉਸਦਾ ਪੋਸਟਮਾਰਟਮ ਨਹੀਂ ਹੋਇਆ। ਇਸ ਦੌਰਾਨ ਖ਼ਬਰ ਆਈ ਹੈ ਕਿ ਕਿਸਾਨਾਂ ਨੇ ਉਸ ਦਾ ਪੋਸਟਮਾਰਟਮ ਨਾਂ ਕਰਵਾਉਣ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਇਸ ਗੱਲ ‘ਤੇ ਅੜੇ ਹੋਏ ਹਨ ਕਿ ਪੁਲਿਸ ਸ਼ੁਭਕਰਨ ਦੀ ਮੌਤ ਸਬੰਧੀ ਐਫਆਈਆਰ ਦਰਜ ਕਰੇ। ਇਸ ਤੋਂ ਬਾਅਦ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਿਛਲੇ 6 ਦਿਨਾਂ ਵਿੱਚ ਕਿਸਾਨ ਆਗੂਆਂ ਦੀਆਂ ਪ੍ਰਸ਼ਾਸਨ ਅਤੇ ਪੁਲੀਸ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਇਸ ਦੌਰਾਨ ਅਜੇ ਤੱਕ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਕਿਸਾਨ ਗੁੱਸੇ ‘ਚ ਹਨ।

ਉੱਥੇ ਹੀ ਦੂਜੇ ਪਾਸੇ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਕਰਨੈਲ ਸਿੰਘ 13 ਫਰਵਰੀ ਤੋਂ ਹੀ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਬੀਤੇ ਦਿਨ ਕਰਨੈਲ ਸਿੰਘ ਦੀ ਸਿਹਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਮੋਰਚੇ ਦੇ ਚਲਦਿਆਂ ਹੁਣ ਤ੍ਕਵ 6 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਹਨਾਂ ਦੀ ਮ੍ਰਿਤਕ ਦੇਹ ਵੀ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਰੱਖੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment