ਚੰਡੀਗੜ੍ਹ: ਖੇਤੀ ਕਾਨੂੰਨ ਦੇ ਖ਼ਿਲਾਫ਼ ਅੱਜ ਦੇਸ਼ ਭਰ ਵਿਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ 14 ਦਸੰਬਰ ਨੂੰ ਹਰ ਜ਼ਿਲ੍ਹੇ ਦੇ ਡੀਸੀ ਦਫ਼ਤਰ ਬਾਹਰ ਧਰਨਾ ਦਿੱਤਾ ਜਾਵੇਗਾ। ਜਿਸ ਦੇ ਚਲਦਿਆਂ ਪੰਜਾਬ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਹੋਵੇਗਾ। ਕਿਸਾਨਾਂ ਦੇ ਇਸ ਰੋਸ ਵਿੱਚ ਆਮ ਵਰਗ ਵੀ ਸ਼ਾਮਲ ਹੋ ਗਿਆ ਹੈ।
ਇਸ ਤੋਂ ਇਲਾਵਾ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 19 ਦਿਨ ਪੂਰੇ ਹੋ ਗਏ ਹਨ। ਕੜਾਕੇ ਦੀ ਠੰਢ ਵਿੱਚ ਵੀ ਬਜ਼ੁਰਗ ਮਹਿਲਾਵਾਂ ਨੌਜਵਾਨ ਬੱਚੇ ਦਿੱਲੀ ਦੀਆਂ ਸਰਹੱਦਾਂ ਤੇ ਧਰਨਾ ਦੇ ਰਹੇ ਹਨ।
ਡੀਸੀ ਦਫਤਰਾਂ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ 15 ਦਸੰਬਰ ਨੂੰ ਅਗਲੀ ਰਣਨੀਤੀ ਉਲੀਕੀ ਜਾਵੇਗੀ ਅੱਜ ਦੇ ਉਲੀਕੇ ਹੋਏ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਵੱਡੀ ਗਿਣਤੀ ਵਿਚ ਕਿਸਾਨ ਧਰਨੇ ਪ੍ਰਦਰਸ਼ਨ ਵਿੱਚ ਪਹੁੰਚ ਰਹੇ ਹਨ।