100 ਕਿਲੋਮੀਟਰ ਲੰਬੀ ਕਿਸਾਨ ਟਰੈਕਟਰ ਪਰੇਡ ਦਾ ਅੱਜ ਤੈਅ ਹੋਵੇਗਾ ਰੂਟ

TeamGlobalPunjab
1 Min Read

ਨਵੀਂ ਦਿੱਲੀ:ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਉਲੀਕੀ ਗਈ ਕਿਸਾਨ ਪਰੇਡ ਸਬੰਧੀ ਦਿੱਲੀ ਪੁਲੀਸ ਤੋਂ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਤਿਆਰੀ ਖਿੱਚ ਲਈ ਹੈ। ਕਿਸਾਨ ਪਰੇਡ ਦਾ ਦਿੱਲੀ ਵਿੱਚ ਰੂਟ ਕੀ ਹੋਵੇਗਾ ? ਇਸ ਉੱਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਬੈਠਕ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਰੂਟ ਸਾਰਿਆਂ ਨਾਲ ਸਾਂਝਾ ਕੀਤਾ ਜਾਵੇਗਾ। ਜਥੇਬੰਦੀਆਂ ਦੇ ਲੀਡਰਾਂ ਮੁਤਾਬਕ ਇਸ ਪਰੇਡ ਵਿੱਚ ਕਿਸਾਨਾਂ ਦੀ ਹਾਲਤ ਅਤੇ ਸਰਕਾਰੀ ਨੀਤੀਆਂ ਬਾਰੇ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕਿਸਾਨ ਟਰੈਕਟਰ ਪਰੇਡ 100 ਕਿਲੋਮੀਟਰ ਤੋਂ ਵੱਧ ਲੰਬੀ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

ਕਿਸਾਨ ਜਥੇਬੰਦੀਆਂ ਤੋਂ ਬਾਅਦ ਦਿੱਲੀ ਪੁਲੀਸ ਨਾਲ ਵੀ ਕਿਸਾਨ ਲੀਡਰਾਂ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਪੁਲੀਸ ਅਧਿਕਾਰੀ ਅਤੇ ਕਿਸਾਨ ਲੀਡਰ ਟਰੈਕਟਰ ਮਾਰਚ ਦੇ ਰੂਟ ਬਾਰੇ ਯੋਜਨਾ ਉਲੀਕਣਗੇ। ਕਿਸਾਨਾਂ ਦੀ ਇਸ ਵਿਸ਼ਾਲ ਪਰੇਡ ਨੂੰ ਸਫਲ ਬਣਾਉਣ ਦੇ ਲਈ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰਾਂ ‘ਤੇ ਸਵਾਰ ਹੋ ਕੇ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ 25 ਜਨਵਰੀ ਤੋਂ ਪਹਿਲਾਂ ਪਹਿਲਾਂ ਦਿੱਲੀ ਵਿੱਚ ਆਪਣੇ ਆਪਣੇ ਟਰੈਕਟਰ ਲੈ ਕੇ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਸਮੇਂ ਸਿਰ ਪਹੁੰਚ ਕੇ ਦਿੱਲੀ ਪਰੇਡ ਵਿੱਚ ਹਿੱਸਾ ਲਿਆ ਜਾ ਸਕੇ।

Share this Article
Leave a comment