ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਕਿਸਾਨ ਅੱਜ ਪੰਜਾਬ ਦੇ ਸਾਰੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। SKM ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਾਰੇ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਨੂੰ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸਾਨਾਂ ਨੇ ਚੰਡੀਗੜ੍ਹ ਮਾਰਚ ਦੇ ਅਸਫਲ ਹੋਣ ਤੋਂ ਬਾਅਦ ਹੀ ਇਹ ਫੈਸਲਾ ਲਿਆ ਸੀ। ਕਿਸਾਨਾਂ ਨੇ 15 ਮਾਰਚ ਨੂੰ ਵੱਡੇ ਐਲਾਨ ਦੀ ਘੋਸ਼ਣਾ ਵੀ ਕੀਤੀ ਹੈ। ਕਿਸਾਨਾਂ ਨੇ ਸੀਐਮ ਮਾਨ ਨੂੰ ਸਿੱਧੀ ਬਹਿਸ ਦੀ ਚੁਣੌਤੀ ਵੀ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਧਰਨੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਲਗਾਏ ਜਾਣਗੇ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ 15 ਮਾਰਚ ਨੂੰ ਵੱਡਾ ਐਲਾਨ ਕਰਨਗੇ। ਕਿਸਾਨਾਂ ਅਤੇ ਮੁੱਖ ਮੰਤਰੀ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਬੁੱਧਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਪੰਜਾਬ ਪੁਲਿਸ ਨੇ ਸਾਰੇ ਵੱਡੇ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ ਸੀ। 900 ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਕਿਸਾਨ ਮਾਰਚ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਹੁਣ ਕਿਸਾਨ ਸਰਕਾਰ ਖਿਲਾਫ ਵੱਡੇ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।