ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਗੱਲਬਾਤ ਲਈ ਦਿੱਤਾ ਸੱਦਾ ਕੀਤਾ ਰੱਦ

TeamGlobalPunjab
2 Min Read

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਦਿੱਤਾ ਸੱਦਾ ਜਥੇਬੰਦੀਆਂ ਨੇ ਨਾ ਮਨਜ਼ੂਰ ਕਰ ਦਿੱਤਾ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਹ ਖੇਤੀ ਸਬੰਧੀ ਕਾਨੂੰਨ ਲਿਆਕੇ ਕਿਸਾਨੀ ਦਾ ਨਿਰਾਦਰ ਕੀਤਾ ਗਿਆ ਹੈ ਜਿਸ ਕਾਰਨ ਹੁਣ ਜੇਕਰ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨੂੰ ਕਾਨੂੰਨ ਵਾਪਸ ਕਰਨ ਦਾ ਲਿਖਤੀ ਸੱਦਾ ਦੇਵੇਗੀ ਅਤੇ ਮੀਟਿੰਗ ਦਾ ਸਮਾਂ ਤੈਅ ਕਰੇਗੀ ਤਾਂ ਹੀ ਕੇਂਦਰ ਸਰਕਾਰ ਨਾਲ ਮੰਤਰੀ ਪੱਧਰ ਦੀ ਗੱਲਬਾਤ ਕੀਤੀ ਜਾਵੇਗੀ।

ਕਿਸਾਨਾਂ ਨੇ ਕਿਹਾ ਕਿ ਮੀਟਿੰਗ ਲਈ ਜਿਹੜੀ ਚਿੱਠੀ ਆਈ ਹੈ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭੇਜੀ ਗਈ ਹੈ ਇਸ ਦਾ ਮੰਤਰੀ ਜਾਂ ਸਰਕਾਰ ਨਾਲ ਕੋਈ ਨਾਤਾ ਨਹੀਂ ਹੈ, ਇਸ ਲਈ ਅਸੀਂ ਦਿੱਲੀ ਮੀਟਿੰਗ ‘ਚ ਨਹੀਂ ਜਾਵਾਂਗੇ।

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਸੁਪਰੀਮ ਕੋਰਟ ਗਈ ਲੱਖੋਵਾਲ ਯੂਨੀਅਨ ਨਾਲ ਹੁਣ ਕੋਈ ਨਾਤਾ ਨਹੀਂ ਰੱਖਿਆ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਹਰਿਆਣਾ ਕਿਸਾਨਾਂ ਦੇ ਨਾਲ ਹੋਏ ਲਾਠੀਚਾਰਜ ‘ਤੇ 9 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਅਤੇ ਚੱਕਾ ਜਾਮ ਕੀਤਾ ਜਾਵੇਗਾ।

- Advertisement -

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਜਥੇਬੰਦੀਆਂ ਨੇ ਫੈਸਲਾ ਲਿਆ ਕਿ ਜੇਕਰ 7 ਦਿਨਾਂ ਦੇ ਅੰਦਰ-ਅੰਦਰ ਖੇਤੀ ਕਾਨੂੰਨ ਖਿਲਾਫ ਮਤਾ ਪਾਸ ਨਹੀਂ ਕੀਤਾ ਤਾਂ ਬੀਜੇਪੀ ਲੀਡਰਾਂ ਵਾਂਗ ਕਿਸਾਨ ਕਾਂਗਰਸ ਦੇ ਲੀਡਰਾਂ ਦਾ ਵੀ ਘਿਰਾਓ ਕਰਨਗੇ ਘਰਾਂ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।

Share this Article
Leave a comment