ਅੰਮ੍ਰਿਤਸਰ: ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਇੱਕ ਵਾਰ ਫਿਰ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਵਿਰੋਧ ਕੀਤਾ ਹੈ। ਤਰਨਜੀਤ ਸਿੰਘ ਮਜੀਠੀਆ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪੁੱਜੇ ਹੋਏ ਸਨ। ਇਸ ਦੀ ਸੂਚਨਾ ਮਿਲਦੇ ਹੀ ਕਿਸਾਨ ਉਨ੍ਹਾਂ ਦਾ ਘਿਰਾਓ ਕਰਨ ਲਈ ਉੱਥੇ ਪਹੁੰਚ ਗਏ।
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਤਰਨਜੀਤ ਸਿੰਘ ਸੰਧੂ ਚੋਣ ਪ੍ਰਚਾਰ ਲਈ ਮਜੀਠਾ ਅਧੀਨ ਪੈਂਦੇ ਹਮਜ਼ਾ ਚੌਕ ਨੇੜੇ ਗਰੀਨ ਪੈਲੇਸ ਪੁੱਜੇ ਸਨ। ਪੰਧੇਰ ਨੇ ਦੱਸਿਆ ਕਿ ਕਿਸਾਨਾਂ ਵਲੋਂ ਤਰਨਜੀਤ ਸਿੰਘ ਸੰਧੂ ਨੂੰ ਗੱਲਬਾਤ ਲਈ ਸੱਦਾ ਭੇਜਿਆ ਗਿਆ ਸੀ। ਪਰ ਉਹ ਨਹੀਂ ਆਏ, ਜਿਸ ਤੋਂ ਬਾਅਦ ਕਿਸਾਨ ਬੈਰੀਕੇਡ ਤੋੜ ਕੇ ਪੈਲੇਸ ਦੇ ਨੇੜ੍ਹੇ ਪਹੁੰਚ ਗਏ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਾਬਕਾ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਨਾਲ ਸ਼ਾਂਤੀਪੂਰਨ ਗੱਲਬਾਤ ਕਰਨਾ ਚਾਹੁੰਦੇ ਹਨ। ਪਰ ਉਹ ਗੱਲ ਕਰਨ ਲਈ ਤਿਆਰ ਨਹੀਂ ਹਨ। ਅਸਲ ਵਿੱਚ ਉਨ੍ਹਾਂ ਕੋਲ ਕਿਸਾਨਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ। ਕੇਵਲ ਤਰਨਜੀਤ ਸਿੰਘ ਹੀ ਨਹੀਂ, ਪੂਰੀ ਭਾਜਪਾ ਕੋਲ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਹਨ। ਇਸ ਲਈ ਪੰਜਾਬ ਭਰ ਵਿੱਚ ਜਿੱਥੇ ਵੀ ਭਾਜਪਾ ਆਗੂ ਚੋਣ ਪ੍ਰਚਾਰ ਕਰਨ ਜਾਣਗੇ, ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਇਹਨਾਂ ਨੇ ਸਾਨੂੰ ਦਿੱਲੀ ਨਹੀਂ ਵੜਣ ਦਿੱਤਾ ਤੇ ਹੁਣ ਅਸੀਂ ਇਹਨਾਂ ਨੂੰ ਪਿੰਡਾਂ ‘ਚ ਨਹੀਂ ਵੱੜਣ ਦਿੰਦੇਪ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।