109 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

TeamGlobalPunjab
2 Min Read

ਜੰਡਿਆਲਾ ਗੁਰੂ : ਖੇਤੀ ਕਾਨੂੰਨ ਖਿਲਾਫ਼ ਪੰਜਾਬ ਵਿੱਚ ਪਿਛਲੇ 7 ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਹੋ ਰਹੇ ਹਨ। ਦੂਜੇ ਪਾਸੇ ਦਿੱਲੀ ਦੀਆਂ ਸਰਹੱਦਾ ‘ਤੇ ਵੀ ਕਿਸਾਨਾਂ ਦੇ ਅੰਦੋਲਨ ਨੂੰ ਚੱਲਦੇ ਹੋਏ ਅੱਜ 46 ਦਿਨ ਹੋ ਗਏ ਹਨ। ਓਧਰ ਅੰਮ੍ਰਿਤਸਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੀ ਡਟੀ ਹੋਈ ਹੈ। ਜੰਡੀਆਲਾ ਗੁਰੂ ਰੇਲਵੇ ਲਾਈਨ ਤੋਂ ਧਰਨਾ ਸ਼ੁਰੂ ਕਰਨ ਵਾਲੀ ਇਸ ਜਥੇਬੰਦੀ ਨੂੰ ਅੱਜ 109 ਦਿਨ ਹੋ ਗਏ ਹਨ ਕੇਂਦਰ ਦੇ ਤਿੰਨ ਖੇਤੀ ਕਾਨੂੰਨ ਖਿਲਾਫ਼ ਅੰਦੋਲਨ ਕਰਦੇ ਹੋਏ। ਇਸੇ ਦੌਰਾਨ ਕਿਸਾਨਾਂ ਤੇ ਨੌਜਵਾਨਾਂ ਵੱਲੋਂ ਅੱਜ ਜੰਡਿਆਲਾ ਗੁਰੂ ਤੇ ਆਸ ਪਾਸ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮਾਰਚ ਦੌਰਾਨ ਕਿਸਾਨਾਂ ਨੇ ਟਰੈਕਟਰਾਂ ‘ਤੇ ਕਿਸਾਨੀ ਝੰਡੇ ਲਾ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਸ ਤੋਂ ਇਲਾਵਾ ਕਿਸਾਨ ਆਗੂ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਭੁੱਗਾ ਬਾਲ ਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਤੇ ਭਾਰਤ ਦੇ ਲੋਕਾਂ ਨੂੰ ਲੋਹੜੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਹਜ਼ਾਰਾਂ ਦੀ ਗਿਣਤੀ ‘ਚ ਆਪਣੇ ਕਿਸਾਨ ਦਿੱਲੀ ਭੇਜੇ ਹੋਏ ਹਨ। ਜੋ ਟਿਕਰੀ ਬਾਰਡਰ ‘ਤੇ ਧਰਨਾ ਦੇ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਖੇਤੀ ਕਾਨੂੰਨ ਵਾਪਸ ਨਹੀਂ ਲਏ ਤਾਂ ਆਉਣ ਵਾਲੇ ਦਿਨਾਂ ‘ਚ ਧਰਨੇ ਹੋਰ ਤੇਜ਼ ਕਰ ਦਿੱਤੇ ਜਾਣਗੇ।

Share this Article
Leave a comment