Holi ਤੋਂ ਪਹਿਲਾਂ ਕਿਸਾਨਾਂ ਨੂੰ ਮਿਲੇਗੀ ਖੁਸ਼ਖਬਰੀ

Rajneet Kaur
2 Min Read

ਨਿਊਜ਼ ਡੈਸਕ: ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਵੀ ਲੰਬੇ ਸਮੇਂ ਤੋਂ 13ਵੀਂ ਕਿਸ਼ਤ (ਪੀਐੱਮ ਕਿਸਾਨ ਯੋਜਨਾ) ਦਾ ਇੰਤਜ਼ਾਰ ਕਰ ਰਹੇ ਹੋ, ਤਾਂ ਹੁਣ ਤੁਹਾਡਾ ਇੰਤਜ਼ਾਰ ਜਲਦੀ ਖਤਮ ਹੋਣ ਵਾਲਾ ਹੈ। ਸਰਕਾਰ ਦੀ ਤਰਫੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਕਿਸਾਨ ਨਾਲ ਜੁੜੀ ਵੱਡੀ ਜਾਣਕਾਰੀ ਦਿੱਤੀ ਗਈ ਹੈ।

ਐਗਰੀਕਲਚਰ ਇੰਡੀਆ ਨੇ ਟਵੀਟ ਕਰਕੇ ਜਾਣਕਾਰੀ ਦਿਤੀ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 11.37 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨਾਂ ਨੂੰ ਰਜਿਸਟਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਭਾਰਤ ਸਰਕਾਰ ਲਾਭਪਾਤਰੀ ਕਿਸਾਨਾਂ ਨੂੰ ਪ੍ਰਤੀ ਸਾਲ 6000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।

ਪ੍ਰਧਾਨ ਮੰਤਰੀ ਮੋਦੀ ਹੋਲੀ ਤੋਂ ਪਹਿਲਾਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ 2000 ਰੁਪਏ ਦੀ 13ਵੀਂ ਕਿਸ਼ਤ ਟਰਾਂਸਫਰ ਕਰਨਗੇ। ਯਾਨੀ ਹੋਲੀ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਆ ਜਾਣਗੇ, ਤਾਂ ਜੋ ਉਹ ਆਪਣਾ ਤਿਉਹਾਰ ਚੰਗੀ ਤਰ੍ਹਾਂ ਮਨਾ ਸਕਣ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਈ-ਕੇਵਾਈਸੀ ਨਹੀਂ ਕੀਤਾ ਉਨ੍ਹਾਂ ਦੇ ਖਾਤਿਆਂ ‘ਚ ਪੈਸੇ ਟਰਾਂਸਫਰ ਨਹੀਂ ਕੀਤੇ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment