ਚੰਡੀਗੜ੍ਹ: ਮੰਗਾਂ ਦੇ ਹੱਕ ਵਿੱਚ ਸਾਂਝਾ ਕਿਸਾਨ ਮੋਰਚਾ (ਐਸਕੇਐਮ ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਅੱਜ ਗਣਤੰਤਰ ਦਿਵਸ ਮੌਕੇ ਦੇਸ਼ ਭਰ ਵਿੱਚ ਕੇਂਦਰ ਖ਼ਿਲਾਫ਼ ਟਰੈਕਟਰ ਮਾਰਚ ਕੱਢਣਗੇ। ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ 200 ਦੇ ਕਰੀਬ ਥਾਵਾਂ ’ਤੇ ਟਰੈਕਟਰ ਮਾਰਚ ਕੀਤੇ ਜਾਣਗੇ। 150 ਦੇ ਕਰੀਬ ਟਰੈਕਟਰ ਸੜਕਾਂ ‘ਤੇ ਉਤਰਨਗੇ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰ.ਨ ਵਰਤ ਐਤਵਾਰ ਨੂੰ 62ਵੇਂ ਦਿਨ ਵੀ ਜਾਰੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਐਤਵਾਰ ਨੂੰ ਦੁਪਹਿਰ 12 ਤੋਂ 1.30 ਵਜੇ ਤੱਕ ਦੇਸ਼ ਭਰ ਦੇ ਕਿਸਾਨਾਂ ਦੇ ਟਰੈਕਟਰ ਸੜਕਾਂ ‘ਤੇ ਉਤਰਨਗੇ। ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।ਕਿਸਾਨ ਆਗੂਆਂ ਅਭਿਮਨਿਊ ਕੋਹਾੜ, ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਈ ਥਾਵਾਂ ’ਤੇ ਪ੍ਰਸ਼ਾਸਨ ਵੱਲੋਂ ਐਤਵਾਰ ਦੇ ਪ੍ਰੋਗਰਾਮ ਤੋਂ ਪਹਿਲਾਂ ਤਾਨਾਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਜਮਹੂਰੀ ਕਦਰਾਂ ਕੀਮਤਾਂ ਦੇ ਖ਼ਿਲਾਫ਼ ਹੈ ਸਰਕਾਰਾਂ ਨੇ ਕਿਸਾਨਾਂ ਦੇ ਹਿੱਤਾਂ ਵੱਲ ਧਿਆਨ ਦੇਣ ਦੀ ਬਜਾਏ ਹਮੇਸ਼ਾ ਕਾਰਪੋਰੇਟ ਹਿੱਤਾਂ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਵਿੱਚ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਨਾ ਬੰਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾ ਕੇ ਕਿਸਾਨ ਖੁਦਕੁਸ਼ੀਆਂ ਨੂੰ ਰੋਕਿਆ ਜਾਵੇ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਹੱਦਾਂ ’ਤੇ ਅੰਦੋਲਨ ਜਾਰੀ ਰਹੇਗਾ। ਟਰੈਕਟਰ ਮਾਰਚ ਤੋਂ ਬਾਅਦ 13 ਫਰਵਰੀ ਨੂੰ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਸਰਹੱਦਾਂ ‘ਤੇ ਵਿਸ਼ਾਲ ਇਕੱਠ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।