ਵੱਡੀ ਖ਼ਬਰ- ਬਜਟ ਸੈਸ਼ਨ ਦੌਰਾਨ ਸੰਸਦ ਵੱਲ ਕੂਚ ਕਰਨਗੇ ਕਿਸਾਨ, ਪੜ੍ਹੋ ਅੱਜ ਦੇ ਅਹਿਮ ਫੈਸਲੇ

TeamGlobalPunjab
2 Min Read

ਨਵੀਂ ਦਿੱਲੀ : ਖੇਤੀ ਕਾਨੂੰਨ ਖਿਲਾਫ਼ ਚੱਲ ਰਹੇ ਅੰਦੋਲਨ ਨੂੰ ਕਿਸਾਨਾਂ ਨੇ ਹੋਰ ਤੇਜ਼ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਹੁਣ ਕਿਸਾਨ ਸੰਸਦ ਵੱਲ ਕੂਚ ਕਰਨਗੇ। ਕੇਂਦਰ ਸਰਕਾਰ ਨੇ ਬਜਟ ਸੈਸ਼ਨ ਵੀ ਬੁਲਾਇਆ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਕਿਸਾਨਾਂ ਨੇ ਦਾਅਵਾ ਕੀਤਾ ਕਿ 1 ਫਰਵਰੀ ਨੂੰ ਬਜਟ ਪੇਸ਼ ਵਾਲੇ ਦਿਨ ਸੰਸਦ ਵੱਲ ਨੂੰ ਚਾਲੇ ਪਾਏ ਜਾਣਗੇ। ਕਿਸਾਨ ਲੀਡਰਾਂ ਨੇ ਕਿਹਾ ਕਿ ਇਹ ਅੰਦੋਲਨ ਜਲਦ ਖ਼ਤਮ ਨਹੀਂ ਹੋਵੇਗਾ। ਜੇਕਰ ਕੇਂਦਰ ਸਰਕਾਰ ਆਪਣੇ ਫੈਸਲੇ ‘ਤੇ ਅੜੀ ਹੈ ਤਾਂ ਅਸੀਂ ਵੀ ਬਾਜਿੱਦ ਹਾਂ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ।

26 ਜਨਵਰੀ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਦੀ ਕਿਸਾਨ ਸੰਯੁਕਤ ਮੋਰਚਾ ਨੇ ਰਣਨੀਤੀ ਉਲੀਕ ਦਿੱਤੀ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਟਰੈਕਟਰ ਪਹੁੰਚ ਗਏ ਹਨ। ਕਿਸਾਨ ਟਰੈਕਟਰ ਮਾਰਚ ਇੱਕ ਦਿਨ ‘ਚ ਖ਼ਤਮ ਹੋਣ ਵਾਲਾ ਨਹੀਂ ਹੈ। ਇਹ ਪਰੇਡ 27 ਜਨਵਰੀ ਦੀ ਰਾਤ ਤੱਕ ਚੱਲੇਗੀ। ਇਸ ਲਈ ਜਿਹੜੇ ਇਸ ਪਰੇਡ ‘ਚ ਸ਼ਾਮਲ ਹੋਣ ਲਈ ਪਹੁੰਚੇ ਹਨ, ਉਹ ਮਾਰਚ ਖ਼ਤਮ ਹੋਣ ਤੋਂ ਬਾਅਦ ਵਾਪਸ ਆਪਣੇ ਘਰਾਂ ਨੂੰ ਨਾ ਜਾਣ। ਬਾਕੀ ਕਿਸਾਨਾਂ ਵਾਂਗ ਪਰੇਡ ‘ਚ ਸ਼ਾਮਲ ਸਾਰੇ ਲੋਕ ਇੱਥੇ ਹੀ ਦਿੱਲੀ ਦੀਆਂ ਸਰਹੱਦਾਂ ‘ਤੇ ਪੱਕਾ ਧਰਨਾ ਲਗਾ ਕੇ ਬੈਠਣ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਾਰਿਆਂ ਦੇ ਰਹਿਣ ਦੀ ਦਿੱਲੀ ਸਰਹੱਦ ‘ਤੇ ਪੂਰੀ ਵਿਵਸਥਾ ਹੈ।

Share this Article
Leave a comment