ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਮੁੱਦਿਆਂ ‘ਤੇ ਸਹਿਮਤੀ ਨਹੀਂ ਬਣ ਸਕੀ। ਜਿਸ ਕਰਕੇ ਕਿਸਾਨਾਂ ਨੇ ਸਵੇਰੇ 10 ਵਜੇ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ‘ਤੇ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਤੇ ਨਾਲ ਹੀ ਲਖੀਮਪੁਰ ਖੀਰੀ ਮਾਮਲੇ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਨੂੰ ਵੀ ਮਨਜ਼ੂਰ ਕਰ ਲਿਆ ਗਿਆ ਹੈ ਪਰ ਕੁਝ ਮੰਗਾਂ ਨੂੰ ਅਜੇ ਵੀ ਸਵੀਕਾਰ ਨਹੀਂ ਕੀਤਾ ਗਿਆ । ਜਿਸ ਕਰਕੇ ਕਿਸਾਨ ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ।
ਕਿਸਾਨ ਆਗੂ ਪੰਧੇਰ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਾਡੇ ਅੰਦੋਲਨ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲਾ ਅਤੇ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਸਗੋਂ ਡੰਗ ਟਪਾਊ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਿਸਾਨਾਂ ਨੂੰ ਮਜਬੂਰਨ ਦਿੱਲੀ ਵੱਲ ਕੂਚ ਕਰਨਾ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਕਰਨਾ ਚਾਹੁੰਦੇ ਪਰ ਸਰਕਾਰ ਦੇ ਮਨ ਵਿੱਚ ਖੋਟ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।