ਕਿਸਾਨ ਕੱਲ੍ਹ ਸਵੇਰੇ 11 ਵਜੇ ਦਿੱਲੀ ਵੱਲ ਕਰਨਗੇ ਮਾਰਚ

Rajneet Kaur
3 Min Read

ਨਿਊਜ਼ ਡੈਸਕ: ਕਿਸਾਨਾਂ ਨੇ ਦਾਲ, ਉੜਦ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਗੇ। 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਣਗੇ।

ਕਿਸਾਨਾਂ ਦੀਆਂ ਤਿੰਨ ਮੁੱਖ ਮੰਗਾਂ ਹਨ। ਇਨ੍ਹਾਂ ਵਿੱਚ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ ਅਤੇ ਬਿਜਲੀ ਕਾਨੂੰਨ ਨੂੰ ਵਾਪਿਸ ਲੈਣਾ ਸ਼ਾਮਿਲ ਹੈ। ਪੰਜ ਜਾਂ ਸੱਤ ਸਾਲ ਦੇ ਸਮਝੌਤੇ ਦੀ ਤਜਵੀਜ਼ ਦਾ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਇਸ ਪ੍ਰਸਤਾਵ ਨਾਲ ਕੇਂਦਰੀ ਮੰਤਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਖਰੀਦ ਦੀ ਕੋਈ ਸੀਮਾ ਤੈਅ ਨਹੀਂ ਹੋਵੇਗੀ। ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਹੁਣ ਤੱਕ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮੀਟਿੰਗ ਵਿੱਚ  ਸ਼ਾਮਿਲ ਹੋ ਚੁੱਕੇ ਹਨ।

ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਚੌਥੇ ਦੌਰ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਝੋਨੇ ਅਤੇ ਕਣਕ ਤੋਂ ਇਲਾਵਾ ਪੰਜ ਹੋਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਪ੍ਰਸਤਾਵ ਪੇਸ਼ ਕੀਤਾ ਸੀ। ਇਸ ਦੇ ਲਈ ਕਿਸਾਨਾਂ ਨੂੰ ਨੈਸ਼ਨਲ ਐਗਰੀਕਲਚਰਲ ਕੋਆਪ੍ਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ (ਨੈਫੇਡ) ਅਤੇ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀਸੀਆਈ) ਨਾਲ ਪੰਜ ਸਾਲ ਦਾ ਸਮਝੌਤਾ ਕਰਨਾ ਹੋਵੇਗਾ। ਡੱਲੇਵਾਲ ਨੇ ਕਿਹਾ ਕਿ ਉਹ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕਿਸੇ ਵੀ ਤਰ੍ਹਾਂ ਦੀ ਠੇਕਾ ਪ੍ਰਕਿਰਿਆ ਵਿਚ ਸ਼ਾਮਿਲ ਨਹੀਂ ਹੋਣਗੇ। ਡੱਲੇਵਾਲ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਨੇ ਸਮੂਹ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਪਰ ਪੰਜ ਫਸਲਾਂ ‘ਤੇ ਪੰਜ ਸਾਲ ਲਈ ਠੇਕੇ ਦੀ ਤਜਵੀਜ਼ ‘ਤੇ ਕੋਈ ਸਮਝੌਤਾ ਨਹੀਂ ਹੋ ਸਕਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment