ਚੰਡੀਗੜ੍ਹ : ਅੱਜ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੱਡੇ ਟਰੈਕਟਰ ਮਾਰਚ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ‘ਚ 15 ਥਾਵਾਂ ‘ਤੇ ਟਰੇਨਾਂ ਨੂੰ ਰੋਕਿਆ ਜਾਵੇਗਾ। ਇਸ ਤੋਂ ਬਾਅਦ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 21ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਬੀਤੇ ਦਿਨ ਉਨ੍ਹਾਂ ਨੇ ਮਰ.ਨ ਵਰਤ ਤੋੜਨ ਤੋਂ ਇਨਕਾਰ ਕਰ ਦਿੱਤਾ ਹੈ।
ਕਿਸਾਨ ਆਗੂ ਨੇ ਕਿਹਾ ਹੈ ਕਿ ਅਗਲੇ ਦਿੱਲੀ ਮਾਰਚ ਵਿੱਚ ਹਰਿਆਣਾ ਦੇ ਕਿਸਾਨ ਅਤੇ ਔਰਤਾਂ ਵੀ ਸ਼ਾਮਿਲ ਹੋਣਗੀਆਂ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰ ਵਰਗ ਨੂੰ ਅੰਦੋਲਨ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਪਲੇਟਫਾਰਮਾਂ ਅਤੇ ਰੇਲਵੇ ਫਾਟਕਾਂ ‘ਤੇ ਰੇਲ ਗੱਡੀਆਂ ਨੂੰ ਰੋਕਣ ਦਾ ਸੱਦਾ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।