ਕੋਵਿਡ-19 ਨਾਲ ਪੀੜਤ ਫਾਰੂਕ ਅਬਦੁੱਲਾ ਹਸਪਤਾਲ ‘ਚ ਭਰਤੀ

TeamGlobalPunjab
1 Min Read

ਸ਼੍ਰੀਨਗਰ– ਹਾਲ ਹੀ ‘ਚ ਕੋਵਿਡ-19 ਨਾਲ ਪੀੜਤ ਪਾਏ ਗਏ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਚੌਕਸੀ ਵਜੋਂ ਸ਼ਨੀਵਾਰ ਨੂੰ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਫਾਰੂਕ ਦੇ ਪੁੱਤਰ ਉਮਰ ਅਬਦੁੱਲਾ ਨੇ ਟਵਿੱਟਰ ‘ਤੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਡਾਕਟਰਾਂ ਦੀ ਸਲਾਹ ਤੋਂ ਬਾਅਦ ਬਿਹਤਰ ਨਿਗਰਾਨੀ ਲਈ ਸ਼੍ਰੀਨਗਰ ਦੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਉਮਰ ਅਬਦੁੱਲਾ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੇਰੇ ਪਿਤਾ ਦੀ ਬਿਹਤਰ ਨਿਗਰਾਨੀ ਲਈ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਸ੍ਰੀਨਗਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਾਡਾ ਪਰਿਵਾਰ ਤੁਹਾਡੇ ਸਾਰਿਆਂ ਦਾ ਉਨ੍ਹਾਂ ਦੇ ਸਮਰਥਨ ਅਤੇ ਸਹਾਇਤਾ ਲਈ ਧੰਨਵਾਦ ਕਰਦਾ ਹੈ।”

Share This Article
Leave a Comment