ਫਤਿਹਗੜ੍ਹ ਸਾਹਿਬ : ਸਬ ਡਵੀਜ਼ਨ ਖਮਾਣੋਂ ਦੇ ਪਿੰਡ ਪਨੈਚਾ ‘ਚ ਕੋਰੋਨਾ ਦੇ ਪੰਜ ਮਾਮਲੇ ਆਏ ਸਾਹਮਣੇ

TeamGlobalPunjab
1 Min Read

ਖਮਾਣੋਂ : ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਪਨੈਚਾ ‘ਚ ਅੱਜ ਸਵੇਰੇ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ।  ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਹਾਲ ਹੀ ‘ਚ ਦਿੱਲੀ ਵਿਖੇ ਇੱਕ ਵਿਆਹ ‘ਚ ਸ਼ਾਮਲ ਹੋਏ ਸਨ। ਜਿਸ ਤੋਂ ਉਪਰੰਤ ਸਿਹਤ ਵਿਭਾਗ ਪੰਜਾਬ ਵੱਲੋਂ ਬੀਤੀ 30 ਮਈ ਇਨ੍ਹਾਂ ਦੇ ਕੋਰੋਨਾ ਸਬੰਧੀ ਨਮੂਨੇ ਜਾਂਚ ਲਈ ਭੇਜੇ ਗਏ ਸਨ। ਜਿਸ ਦੀ ਰਿਪੋਰਟ ਤੋਂ ਬਾਅਦ ਇਹ 5 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਖਮਾਣੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਹਰਭਜਨ ਰਾਮ ਨੇ ਦੱਸਿਆ ਕਿ ਪੀੜਤ ਵਿਅਕਤੀ  ‘ਚ 2 ਪੁਰਸ਼ ਅਤੇ 3 ਮਹਿਲਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਉਕਤ ਪੀੜਤ ਮਰੀਜ਼ਾਂ ਨੂੰ ਬਨੂੜ ਵਿਖੇ ਗਿਆਨ ਸਾਗਰ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ।

ਬੀਤ ਦਿਨੀਂ ਸੂਬੇ ‘ਚ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸ ਨਾਲ ਸੂਬੇ ‘ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਤੱਕ ਪਹੁੰਚ ਗਈ ਹੈ। ਸੂਬੇ ‘ਚ ਹੁਣ ਕੋਰੋਨਾ ਦੇ 231 ਕੇਸ ਐਕਟਿਵ ਹਨ।

Share this Article
Leave a comment