ਫਤਿਹਵੀਰ ਨੂੰ ਅੰਤਿਮ ਵਿਦਾਈ: ਭਗਵਾਨਪੁਰਾ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ ਸਸਕਾਰ

TeamGlobalPunjab
1 Min Read

ਸੁਨਾਮ: ਬੋਲਵੈੱਲ ‘ਚ ਡਿੱਗਣ ਤੋਂ ਬਾਅਦ ਮੌਤ ਦੇ ਮੂੰਹ ‘ਚ ਗਏ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦਾ ਅੰਤਿਮ ਸਸਕਾਰ ਭਗਵਾਨਪੁਰਾ ਨੇੜਲੀ ਸ਼ੇਰੋ ਪਿੰਡ ਦੀ ਅਨਾਜ ਮੰਡੀ ਵਿਖੇ ਬਣੇ ਸ਼ਮਸ਼ਾਨ ਘਾਟ ‘ਚ ਕੀਤਾ ਗਿਆ। ਫਤਿਹ ਨੂੰ ਅੰਤਿਮ ਵਿਦਾਈ ਦੇਣ ਲਈ ਇੱਥੇ ਹਜ਼ਾਰਾਂ ਦੀ ਗਿਣਤੀ ਲੋਕ ਪਹੁੰਚੇ।

ਦੱਸ ਦੇਈਏ ਫ਼ਤਹਿਵੀਰ ਬੀਤੇ ਵੀਰਵਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿੱਚ ਆਪਣੇ ਖੇਤ ਵਿੱਚ ਬਣੇ ਹੋਏ ਪੁਰਾਣੇ ਬੋਰਵੈੱਲ ਵਿੱਚ ਡਿੱਗ ਪਿਆ ਸੀ। ਉਸ ਨੂੰ ਬਚਾਉਣ ਲਈ ਪੰਜ ਦਿਨ ਬਚਾਅ ਕਾਰਜ ਬੇਹੱਦ ਸੁਸਤ ਰਫ਼ਤਾਰ ਨਾਲ ਚੱਲੇ, ਜਿਸ ਬੋਰ ਵਿੱਚ ਫ਼ਤਹਿ ਡਿੱਗਿਆ ਸੀ ਉਸੇ ਵਿੱਚੋਂ ਅੱਜ ਸਵੇੇਰੇ ਲਗਭਗ 5 ਵਜੇ ਦੇ ਕਰੀਬ ਕੁੰਡੀ ਪਾ ਕੇ ਖਿੱਚ ਕੇ ਬਾਹਰ ਕੱਢਿਆ ਗਿਆ ਹੈ। ਉਸ ਨੂੰ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੋਸਟਮਾਰਟਮ ਤੋਂ ਬਾਅਦ ਫਤਿਹ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਦੇ ਪਿਛਲੇ ਗੇਟ ਰਾਹੀਂ ਬਾਹਰ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਫਤਿਹਵੀਰ ਦੀ ਮ੍ਰਿਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਸੰਗਰੂਰ ਸਥਿਤ ਉਸ ਦੇ ਪਿੰਡ ਭਗਵਾਨਪੁਰਾ ਲਿਆਂਦਾ ਗਿਆ।

Share this Article
Leave a comment