ਫਤਿਹਗੜ੍ਹ ਸਾਹਿਬ: ਪੰਜਾਬ ਪੁਲਿਸ ਵੱਲੋਂ ਇੱਕ ਸ਼ਲਾਘਾਯੋਗ ਉੱਦਮ ਕਰਦਿਆਂ ਗੁੰਮ ਹੋਏ ਮੋਬਾਇਲ ਫੋਨਾਂ ਨੂੰ ਲੱਭ ਕੇ ਅਸਲ ਮਾਲਕਾਂ ਤੱਕ ਪਹੁੰਚਾ ਕੇ ਦੀਵਾਲੀ ਦੇ ਤੋਹਫੇ ਦਿੱਤੇ ਹਨ। ਜਿਸ ਦੀ ਮੋਬਾਇਲ ਦੇ ਮਾਲਕਾਂ ਵੱਲੋਂ ਪੁਲਿਸ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ ਗਿਆ।
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਐੱਸ.ਐੱਸ.ਪੀ ਫਤਹਿਗੜ੍ਹ ਸਾਹਿਬ ਸੰਦੀਪ ਗੋਇਲ ਵਲੋਂ 25 ਲੱਖ ਰੁਪਏ ਦੀ ਲਾਗਤ ਦੇ ਲਗਭਗ 163 ਗੁੰਮ ਹੋਏ ਮੋਬਾਇਲ ਫੋਨਾਂ ਨੂੰ ਦੀਵਾਲੀ ਦੇ ਮੌਕੇ ਤੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਗਿਆ, ਜਿਸ ਵਿੱਚ ਆਈਫ਼ੋਨ ਆਈਫ਼ੋਨ ਪਲੱਸ, ਵੀਵੋ, ਸੈਮਸੰਗ ਸਮੇਤ ਵੱਖ-ਵੱਖ ਕੰਪਨੀਆਂ ਦੇ ਫੋਨ ਹਨ ਸ਼ਾਮਿਲ ਹਨ।
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਆਪਣਾ ਵਨਪਲੱਸ ਕੰਪਨੀ ਦਾ ਫੋਨ ਜਿਸ ਦੀ ਕੀਮਤ ਇਕ ਲੱਖ ਰੁਪਏ ਤੋਂ ਉੱਪਰ ਹੈ, ਨੂੰ ਲੈਣ ਲਈ ਪਹੁੰਚੇ ਨੌਜਵਾਨ ਨੇ ਕਿਹਾ ਕਿ ਜਦੋਂ ਪੁਲਿਸ ਵੱਲੋਂ ਉਨ੍ਹਾਂ ਨੂੰ ਮੈਸੇਜ ਮਿਲਿਆ ਕਿ ਤੁਹਾਡਾ ਫੋਨ ਮਿਲ ਗਿਆ ਹੈ ਤਾਂ ਉਸ ਨੂੰ ਬੜੀ ਹੈਰਾਨੀ ਹੋਈ ਤੇ ਅੱਜ ਉਸਨੇ ਆਪਣਾ ਮੋਬਾਇਲ ਫੋਨ ਪ੍ਰਾਪਤ ਕਰਕੇ ਪੁਲਿਸ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਆਪਣਾ ਫੋਨ ਲੈਣ ਆਏ ਹੋਰ ਵਿਅਕਤੀਆਂ ਵੱਲੋਂ ਵੀ ਇਸ ਪੁਲਿਸ ਦੇ ਕਾਰਜ ਦੀ ਸ਼ਲਾਘਾ ਕੀਤੀ ਗਈ।