10 ਸਾਲ ਦੀ ਧੀ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਵਿਅਕਤੀ ਗ੍ਰਿਫਤਾਰ, ਬੱਚੀ ਹਸਪਤਾਲ ਭਰਤੀ

TeamGlobalPunjab
1 Min Read

ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਤਾ ਵਿੱਚ ਇੱਕ ਪਿਤਾ ਵੱਲੋਂ ਆਪਣੀ 10 ਸਾਲਾ ਬੱਚੀ ਦੀ ਬੜੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਉਸ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਥੇ ਹੀ ਬੱਚੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਬੱਚੀ ਦੇ ਸਿਰ ਤੇ 9 ਟਾਂਕੇ ਲੱਗੇ ਹਨ।

ਜਦੋਂ ਇਹ ਵਿਅਕਤੀ ਆਪਣੀ ਧੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਸੀ ਤਾਂ ਇਕ ਗੁਆਂਢੀ ਨੇ ਵੀਡੀਓ ਬਣਾ ਲਈ ਤੇ ਉਸ ਤੋਂ ਬਾਅਦ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ, ਜਿਸ ਤੋਂ ਬਾਅਦ ਪ੍ਰਸ਼ਾਸਨ ਸਮਾਜ ਸੇਵੀ ਸੰਸਥਾਵਾਂ ਕਾਰਵਾਈ ਕਰਵਾਉਣ ਲਈ ਅੱਗੇ ਆਈਆਂ।

ਇਸ ਮੌਕੇ ਡੀ ਐੱਸ ਪੀ ਤਪਾ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਹ ਖੁਦ ਜਾ ਕੇ ਲੜਕੀ ਨੂੰ ਲੈ ਕੇ ਆਏ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਤੇ ਮੁਲਜ਼ਮ ਪਿਤਾ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ ਤੇ ਉਸ ਤੇ ਧਾਰਾ 307 ਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Share this Article
Leave a comment