ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਪਰਿਵਾਰ ਦਾ ਪੱਖ ਸਾਹਮਣੇ ਆਇਆ ਹੈ। ਹਰਪ੍ਰੀਤ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੋ ਆਵਾਜ਼ ਅਸੀਂ ਉਠਾਈ ਹੈ, ਉਸ ਆਵਾਜ਼ ਨੂੰ ਦਬਾਉਣ ਲਈ ਸਰਕਾਰ ਸਾਨੂੰ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਰੋਕਣ ਲਈ ਜੋ ਕੰਮ ਕਰਨ ਦੀ ਲੋੜ ਸੀ, ਉਹ ਕਰਨ ਦੀ ਬਜਾਏ ਪੁਲਿਸ ਦਬਾਅ ਹੇਠ ਕੰਮ ਕਰ ਰਹੀ ਹੈ। ਹ
ਉਨ੍ਹਾਂ ਦੱਸਿਆ ਕਿ ਹਰਪ੍ਰੀਤ ਦੁਪਹਿਰ 12 ਵਜੇ ਘਰੋਂ ਚਲਾ ਗਿਆ ਸੀ। ਇਸ ਤੋਂ ਬਾਅਦ ਜਦੋਂ ਅਸੀਂ ਕਰੀਬ 2 ਘੰਟੇ ਬਾਅਦ ਫੋਨ ਕੀਤਾ ਤਾਂ ਫੋਨ ਬੰਦ ਸੀ। ਹਰਪ੍ਰੀਤ ਸਿੰਘ ਨੇ ਮੋਗਾ ਦੇ ਬਾਘਾਪੁਰਰਣਾਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾਣ ਵਾਲੇ ਮਾਰਚ ‘ਚ ਸ਼ਾਮਲ ਹੋਣਾ ਸੀ। ਤਰਸੇਮ ਸਿੰਘ ਨੇ ਕਿਹਾ ਕਿ ਅਸੀਂ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ।
ਖਡੂਰ ਸਾਹਿਬ ਹਲਕੇ ਵਿੱਚ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਤੋਂ ਹਾਰੇ ਕਾਂਗਰਸੀ ਉਮੀਦਵਾਰ ਕੁਲਬੀਰ ਜ਼ੀਰਾ ਨੇ ਕਿਹਾ ਕਿ ਇਸ ਨਾਲ ਸਮੁੱਚਾ ਸਿੱਖ ਧਰਮ ਸ਼ਰਮਸਾਰ ਹੋਇਆ ਹੈ। ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਲਈ ਚੋਣ ਪ੍ਰਚਾਰ ਕੀਤਾ ਸੀ। ਜੀਰਾ ਨੇ ਮੰਗ ਕੀਤੀ ਕਿ ਹਰਪ੍ਰੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਜਾਵੇ। ਪੁਲਿਸ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਉਸ ਦੇ ਸਾਥੀ ਸਮੇਤ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕਰੇਗੀ।
Amritpal Singh father Tarsem Singh said that the government wants to defame us to suppress the voice we raised against drug abuse. He said that instead of working to stop drug abuse, the police is working under pressure.#amritpalsingh #punjab pic.twitter.com/6nauFgrrDN
— Parmeet Bidowali (@ParmeetBidowali) July 12, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।