ਵੱਡੀ ਕਾਰਵਾਈ: ਫਾਜ਼ਿਲਕਾ ਦੇ BDPO ਲਾਲ ਸਿੰਘ ਮੁਅੱਤਲ, ਜਾਣੋ ਕਿਉਂ ਡਿੱਗੀ ਗਾਜ?

Global Team
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਵਿੱਚ ਬੀ.ਡੀ.ਪੀ.ਓ. (BDPO) ਲਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪੱਤਰ ਵੀ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਬੀ.ਡੀ.ਪੀ.ਓ. ਖ਼ਿਲਾਫ਼ ਵਿਭਾਗੀ ਕਾਰਵਾਈ ਲਈ ਲਿਖਿਆ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ , ਫਾਜ਼ਿਲਕਾ ਵਿੱਚ ਸੀਨੀਅਰ ਅਧਿਕਾਰੀਆਂ ਵੱਲੋਂ ਬੈਠਕ ਬੁਲਾਈ ਗਈ ਸੀ, ਜਿਸ ਵਿੱਚ ਬੀ.ਡੀ.ਪੀ.ਓ. ਦਾ ਸ਼ਾਮਲ ਹੋਣਾ ਯਕੀਨੀ ਬਣਾਇਆ ਗਿਆ ਸੀ। ਇਸ ਦੇ ਬਾਵਜੂਦ ਬੀ.ਡੀ.ਪੀ.ਓ. ਦੀ ਗ਼ੈਰ-ਹਾਜ਼ਰੀ ਨੂੰ ਲੈ ਕੇ ਉਨ੍ਹਾਂ ਵੱਲੋਂ ਲਿਖਤੀ ਰੂਪ ਵਿੱਚ ਵਿਭਾਗੀ ਕਾਰਵਾਈ ਲਈ ਭੇਜਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਬੀ.ਡੀ.ਪੀ.ਓ. ਲਾਲ ਸਿੰਘ ਖ਼ਿਲਾਫ਼ ਇਸ ਤੋਂ ਪਹਿਲਾਂ ਵੀ 4 ਵਾਰ ਵਿਭਾਗੀ ਕਾਰਵਾਈ ਲਈ ਲਿਖਿਆ ਜਾ ਚੁੱਕਾ ਹੈ।ਇਸ ਵਾਰ ਲਾਲ ਸਿੰਘ ਖ਼ਿਲਾਫ਼ ਵਿਭਾਗ ਨੇ ਐਕਸ਼ਨ ਲਿਆ ਹੈ।

ਮੁਅੱਤਲੀ ਦੇ ਸਮੇਂ ਦੌਰਾਨ ਕਰਮਚਾਰੀ ਨੂੰ ‘ਪੰਜਾਬ ਸਿਵਲ ਸੇਵਾਵਾਂ ਨਿਯਮਾਂ’ (ਜਿਲਦ-1, ਭਾਗ-1) ਦੇ ਨਿਯਮ 7.2 ਅਧੀਨ ਗੁਜ਼ਾਰਾ ਭੱਤਾ ਇਸ ਸ਼ਰਤ ‘ਤੇ ਦਿੱਤਾ ਜਾਵੇਗਾ ਕਿ ਉਹ ਨਿਰਧਾਰਿਤ ਹੈੱਡਕੁਆਰਟਰ ਤੋਂ ਇਹ ਸਰਟੀਫਿਕੇਟ ਪੇਸ਼ ਕਰੇਗਾ ਕਿ ਉਹ ਇਸ ਸਮੇਂ ਦੌਰਾਨ ਕੋਈ ਹੋਰ ਨੌਕਰੀ ਜਾਂ ਕੰਮ ਨਹੀਂ ਕਰ ਰਿਹਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment