ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਢਾਬ ਖੁਸ਼ਹਾਲ ਜੋਹੀਆ ਵਿਖੇ ਇੱਕ ਸੜਕ ਹਾਦਸੇ ਵਿੱਚ ਇੱਕ ਫੌਜੀ ਜਵਾਨ ਦੀ ਮੌਤ ਹੋ ਗਈ। ਪਿੰਡ ਢਾਬ ਖੁਸ਼ਹਾਲ ਜੋਹੀਆ ‘ਚ ਸੁਨੀਲ ਸਿੰਘ ਨਾਮਕ ਜਵਾਨ ਪਿਛਲੇ ਚਾਰ ਸਾਲਾਂ ਤੋਂ ਭਾਰਤੀ ਫੌਜ ‘ਚ ਤਾਇਨਾਤ ਸੀ, ਉਹ ਹੁਣ ਛੁੱਟੀ ‘ਤੇ ਆਪਣੇ ਘਰ ਆਇਆ ਹੋਇਆ ਸੀ।
ਬੀਤੀ ਰਾਤ ਜਦੋਂ ਉਹ ਬੁਲਟ ਮੋਟਰਸਾਈਕਲ ’ਤੇ ਜਲਾਲਾਬਾਦ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਮੋੜ ’ਤੇ ਅਚਾਨਕ ਬੁਲੇਟ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੁਲੇਟ ਸਵਾਰ ਫੌਜੀ ਕਰੀਬ 20 ਫੁੱਟ ਦੂਰ ਜਾ ਡਿੱਗਿਆ ਅਤੇ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਦਕਿ ਉਸ ਦੀ ਬਾਈਕ ਕੰਧ ਤੋੜ ਕੇ ਨੇੜਲੇ ਘਰ ‘ਚ ਜਾ ਡਿੱਗੀ।
ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਜ਼ਖਮੀ ਫੌਜੀ ਨੂੰ ਤਰੰਤ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਫੌਜੀ ਵਿਆਹਿਆ ਹੋਇਆ ਸੀ ਅਤੇ ਉਸ ਦਾ 10 ਮਹੀਨੇ ਦਾ ਬੱਚਾ ਹੈ। ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈਆਂ, ਜੋ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਫਿਲਹਾਲ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।