ਯੂਬਾ ਸਿਟੀ : ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸਾਲਾਨਾ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਦੌਰਾਨ ਐਫ਼.ਬੀ.ਆਈ. ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। FBI ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਗਰ ਕੀਰਤਨ ਦੌਰਾਨ ਹਿੰਸਾ ਦਾ ਖਤਰਾ ਹੈ ਅਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਾਅ ਐਨਫੋਰਸਮੈਂਟ ਏਜੰਸੀਆਂ ਨਾਲ ਭਾਈਵਾਲੀ ਤਹਿਤ ਚੌਕਸੀ ਵਰਤੀ ਜਾ ਰਹੀ ਹੈ।
ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਭਾਈਚਾਰੇ ਨੂੰ ਸੁਚੇਤ ਰਹਿਣ ਦਾ ਸੱਦਾ ਦਿਤਾ ਗਿਆ ਹੈ ਅਤੇ ਕਿਸੇ ਵੀ ਕਿਸਮ ਦੀ ਸ਼ੱਕੀ ਸਰਗਰਮੀ ਮਹਿਸੂਸ ਹੋਣ ‘ਤੇ ਪੁਲਿਸ ਨਾਲ ਸੰਪਰਕ ਕਰਨ ਦੀ ਹਦਾਇਤ ਦਿੱਤੀ ਗਈ ਹੈ।
FBI Sacramento’s statement on the upcoming Sikh parade (Nagar Kirtan) in Yuba City, California—report tips to https://t.co/KvsuiN2gfo or 1-800-CALL-FBI. pic.twitter.com/N5iW2WLCIg
— FBI Sacramento (@FBISacramento) October 27, 2024
ਜ਼ਿਕਰਯੋਗ ਹੈ ਕਿ ਇਸ ਵਾਰ ਯੂਬਾ ਸਿਟੀ ਵਿਖੇ ਨਗਰ ਕੀਰਤਨ ਅਤੇ ਹੋਰ ਧਾਰਮਿਕ ਸਮਾਗਮ 1 ਨਵੰਬਰ ਤੋਂ 3 ਨਵੰਬਰ ਤੱਕ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।