FCI ਦੇ ਨਵੇਂ ਹੁਕਮਾਂ ਤੇ ਪੰਜਾਬ ਅੰਦਰ ਮੱਚਿਆ ਸਿਆਸੀ ਘਮਾਸਾਨ, ਚੀਮਾ ਨੇ ਵੀ ਦਿੱਤੀ ਪ੍ਰਤੀਕਿਰਿਆ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਏ ਗਏ ਨਵੇਂ ਫ਼ੈਸਲੇ ਨੂੰ ਲੈ ਕੇ ਪੰਜਾਬ ਅੰਦਰ ਸਿਆਸਤਦਾਨਾਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਸਾਜ਼ਿਸ਼ ਦੇ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ । ਜਿਕਰ ਏ ਖਾਸ ਹੈ ਕਿ ਕੇਂਦਰ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਦਾ ਪੈਸਾ ਸਿੱਧਾ ਕਿਸਾਨਾਂ ਦੇ ਖਾਤੇ ਵਿਚ ਜਾਵੇਗਾ । ਇਸ ਤੋਂ ਬਾਅਦ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ਤੇ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ।

ਚੀਮਾ ਨੇ ਕਿਹਾ ਕਿ ਇਸ ਦੇ ਨਾਲ ਭ੍ਰਿਸ਼ਟਾਚਾਰ ਵੀ ਵਧੇਗਾ ਤੇ ਕਿਸਾਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ । ਚੀਮਾ ਦਾ ਕਹਿਣਾ ਹੈ ਕਿ ਜਿਹੜੇ ਕਿਸਾਨਾਂ ਵੱਲੋਂ ਹਿੱਸੇ ਜਾਂ ਠੇਕੇ ਤੇ ਲੈ ਕੇ ਖੇਤੀ ਕੀਤੀ ਜਾਂਦੀ ਹੈ ਉਹ ਕਿੱਥੇ ਜਾਣਗੇ ? ਚੀਮਾ ਨੇ ਕਿਹਾ ਕਿ ਕਈ ਕਿਸਾਨ ਅਜਿਹੇ ਵੀ ਹਨ ਜਿਨ੍ਹਾਂ ਦੇ ਨਾਮ ਅਜੇ ਤਕ ਜ਼ਮੀਨ ਦੀ ਤਕਸੀਮ ਵੀ ਨਹੀਂ ਹੋਈ ਅਜਿਹੇ ਵਿਚ ਉਹ ਆਪਣੇ ਨਾਮ ਦਾ ਰਿਕਾਰਡ ਕਿੱਥੋਂ ਲੈ ਕੇ ਆਉਣਗੇ ?

Share This Article
Leave a Comment