ਚੰਡੀਗੜ੍ਹ : ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਸਰੇ ਪਾਸੇ ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਵੱਲੋਂ ਵੀ ਫ਼ਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਸੂਬਾ ਸਰਕਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਦਾ ਵਿਰੋਧ ਕਿਸਾਨ ਦੇ ਨਾਲ ਨਾਲ ਆੜ੍ਹਤੀਆ ਵੀ ਕਰ ਰਿਹਾ ਹੈ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਆਡ਼੍ਹਤੀਆ ਐਸੋਸੀਏਸ਼ਨ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ 12:30 ਵਜੇ ਦੇ ਕਰੀਬ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋ ਸਕਦੀ ਹੈ।
ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਹਦਾਇਤ ਦਿੱਤੀ ਗਈ ਸੀ ਕਿ ਉਹ ਆਪਣੇ ਰਾਜ ਦੇ ਕਿਸਾਨਾਂ ਦੀ ਜ਼ਮੀਨ ਦਾ ਵੇਰਵਾ ਐਫਸੀਆਈ ਨਾਲ ਸਾਂਝਾ ਕਰੇ। ਕਿਹੜੇ ਕਿਸਾਨ ਕੋਲ ਕਿੰਨੀ ਜ਼ਮੀਨ ਹੈ ਇਸ ਦੀਆਂ ਫ਼ਰਦਾਂ ਐਫਸੀਆਈ ਨੂੰ ਦਿੱਤੀਆਂ ਜਾਣ ਤਾਂ ਜੋ ਕਿਸਾਨਾਂ ਦੀ ਫਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਖਾਤੇ ਵਿੱਚ ਹੋ ਸਕੇ। ਇਸ ਫ਼ੈਸਲੇ ਮੁਤਾਬਕ ਆੜ੍ਹਤੀਆਂ ਨੂੰ ਇਸ ਵਿੱਚੋਂ ਬਾਹਰ ਰੱਖਿਆ ਗਿਆ ਹੈ। ਜਿਸ ਦੇ ਰੋਸ ਵਜੋਂ ਆਡ਼੍ਹਤੀਆ ਐਸੋਸੀਏਸ਼ਨ ਲਗਾਤਾਰ ਪੰਜਾਬ ਵਿੱਚ ਪ੍ਰਦਰਸ਼ਨ ਕਰ ਰਿਹਾ ਹੈ। ਇਸੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਜ ਆੜ੍ਹਤੀਆਂ ਨਾਲ ਮੁਲਾਕਾਤ ਕਰ ਸਕਦੇ ਹਨ।
FCI ਵੱਲੋਂ ਫ਼ਸਲ ਦੀ ਸਿੱਧੀ ਅਦਾਇਗੀ ਮਾਮਲਾ : ਕੈਪਟਨ ਅੱਜ ਆੜ੍ਹਤੀਆਂ ਨਾਲ ਕਰਨਗੇ ਮੁਲਾਕਾਤ