ਪ੍ਰੀਖਿਆਵਾਂ ਦੇ ਨਾਲ ਨਾਲ ਮਾਪਿਆਂ ‘ਚ ਕੋਰੋਨਾ ਮਹਾਮਾਰੀ ਦਾ ਵੀ ਡਰ

TeamGlobalPunjab
1 Min Read

ਜਲੰਧਰ :- ਸਰਕਾਰੀ ਸਕੂਲਾਂ ‘ਚ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਪ੍ਰਰੀਖਿਆਵਾਂ ਦੇ ਡਰ ਨਾਲ ਇਸ ਵਾਰ ਕੋਰੋਨਾ ਮਹਾਮਾਰੀ ਦਾ ਡਰ ਵੀ ਬੱਚਿਆ ਤੇ ਮਾਪਿਆਂ ‘ਚ ਵੀ ਪਾਇਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ‘ਚ 16 ਮਾਰਚ ਤੋਂ ਪੰਜਵੀਂ, 22 ਮਾਰਚ ਤੋਂ ਅੱਠਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਜਦਕਿ ਦਸਵੀਂ ਦੀਆਂ ਪ੍ਰੀਖਿਆਵਾਂ 9 ਅਪ੍ਰਰੈਲ ਤੋਂ ਸ਼ੁਰੂ ਹੋਣਗੀਆਂ।

 ਪਿਛਲੇ ਦਿਨਾਂ ‘ਚ ਜ਼ਿਲ੍ਹੇ ਦੇ ਕਈ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮਾਪੇ ਚਿੰਤਤ ਹਨ। ਸਿੱਖਿਆ ਵਿਭਾਗ ਨੇ ਮਾਪਿਆਂ ਦਾ ਬੱਚਿਆਂ ਦੀ ਸੁਰੱਖਿਆ ਪ੍ਰਤੀ ਪੈਦਾ ਹੋਏ ਡਰ ਦੂਰ ਕਰਨ ਲਈ ਯੋਜਨਾਬੰਦੀ ਕਰ ਕੇ ਸਾਰੇ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਸਾਵਧਾਨ ਕਰ ਦਿੱਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਕੂਲ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦੇ ਸਕੂਲ ਦਾਖਲ ਹੋਣ ਤੋਂ ਪਹਿਲਾਂ ਸੈਨੇਟਾਈਜ਼ਰ ਜਾਂ ਸਾਬਣ ਨਾਲ ਵਾਰ-ਵਾਰ ਹੱਥ ਧੋਣ, ਮਾਸਕ ਪਹਿਨ ਕੇ ਤੇ ਸੈਨੇਟਾਈਜ਼ਰ ਨਾਲ ਲੈ ਕੇ ਆਉਣ ਲਈ ਕਿਹਾ ਜਾ ਰਿਹਾ ਹੈ।

TAGGED: , ,
Share this Article
Leave a comment