ਅਮਰੀਕਾ ਦੇ ਇਸ ਸੂਬੇ ਨੇ ਫਰਵਰੀ ਮਹੀਨਾ ਪੰਜਾਬੀ ਨੂੰ ਕੀਤਾ ਸਮਰਪਿਤ

Prabhjot Kaur
2 Min Read

ਵਾਸ਼ਿੰਗਟਨ: ਅਮਰੀਕਾ ਦੀ ਇਲੀਨੋਇਸ ਸੂਬੇ ਵੱਲੋਂ ਫਰਵਰੀ ਮਹੀਨਾ ਪੰਜਾਬੀ ਨੂੰ ਸਮਰਪਿਤ ਕੀਤਾ ਗਿਆ ਹੈ। ਸੂਬੇ ਦੇ ਗਵਰਨਰ ਵੱਲੋਂ ਪੰਜਾਬੀ ਦੇ ਮਾਣ ‘ਚ ਇੱਕ ਸਨਮਾਨ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਇਸ ਸਨਮਾਨ ਪੱਤਰ ‘ਚ ਲਿਖਿਆ ਗਿਆ ਹੈ ਕਿ ਅਮਰੀਕਾ ‘ਚ ਪਾਕਿਸਤਾਨੀ ਅਤੇ ਭਾਰਤੀ ਕੈਦੀਆਂ ਦੀ ਗਿਣਤੀ 7.50 ਲੱਖ ਹੈ ਜਿਨ੍ਹਾਂ ‘ਚ 50 ਹਜ਼ਾਰ ਪੰਜਾਬੀ ਕੇਵਲ ਇਲੀਨੋਇਸ ‘ਚ ਰਹਿੰਦੇ ਹਨ।

ਪੰਜਾਬੀ ਕਲਚਰ ਸੁਸਾਇਟੀ ਸ਼ਿਕਾਗੋ ਤੇ ਇਲੀਨੋਇਸ ਵੱਲੋਂ ਪੰਜਾਬੀ ਬੋਲੀ ਅਤੇ ਸਭਿਆਚਾਰ, ਸਾਹਿਤ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਾਰੇ ਇਲੀਨੋਇਸ ਵਾਸੀਆਂ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ ਹਨ

ਗਵਰਨਰ ਜੇ ਬੀ ਪਰਿਟਜ਼ਰ ਫਰਵਰੀ ਮਹੀਨੇ ਨੂੰ ਪੰਜਾਬੀ ਨੂੰ ਸਮਰਪਿਤ ਕਰਨ ਦਾ ਐਲਾਨ ਕਰਦੇ ਹਨ।

- Advertisement -

ਜ਼ਿਕਰੋਿਗ ਹੈ ਕਿ 21 ਫਰਵਰੀ ਨੂੰ ਸੰਯੁਕਤ ਰਾਸ਼ਟਰ ਦੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜਿਸ ਵਿੱਚ ਸੱਭਿਆਚਾਰ ਅਤੇ ਭਾਸ਼ਾ ਦੀ ਵਿਭਿੰਨਤਾ  ਪ੍ਰਤੀ ਜਾਗਰੁਕ ਕੀਤਾ ਜਾਂਦਾ ਹੈ। ਇਸ ਦੌਰਾਨ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਇਸ ਸੂਬੇ ਅੰਦਰ ਵਸਣ ਵਾਲੇ ਪੰਜਾਬੀਆਂ ਦੀ ਗਿਣਤੀ 50 ਹਜ਼ਾਰ ਤੋਂ ਵਧੇਰੇ ਹੈ। ਨਾਲ ਹੀ ਇਹ ਵੀ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬੀ ਭਾਸ਼ਾ ਪੂਰੀ ਦੁਨੀਆਂ ‘ਚ ਸਭ ਤੋਂ ਵਧੇਰੇ ਬੋਲੇ ਜਾਣ ਵਾਲੀਆਂ ਭਾਸ਼ਾਵਾਂ ‘ਚ ਨੌਵੇਂ ਸਥਾਨ ‘ਤੇ ਹੈ।ਹੁਣ ਜੇਕਰ ਪੂਰੀ ਦੁਨੀਆਂ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਪੰਜਾਬੀ ਬੋਲਣ ਵਾਲੇ ਲੋਕਾਂ ਦੀ ਗਿਣਤੀ 11 ਕਰੋੜ ਤੋਂ ਵਧੇਰੇ ਹੈ। ਇੱਥੇ ਹੀ ਬੱਸ ਨਹੀਂ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਕੈਨੇਡਾ ਅੰਦਰ ਵੀ ਪੰਜਾਬੀ ਨੂੰ ਸਰਕਾਰੀ ਭਾਸ਼ਾ ਹੋਣ ਦਾ ਮਾਣ ਹਾਸਲ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment