ਓਟਵਾ: ਕੈਨੇਡਾ ਦੀ ਫੇਡਰਲ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਦੇ ਮਕਾਨ ਖਰੀਦਣ ’ਤੇ ਪਾਬੰਦੀ ”ਚ ਮੁੜ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਐਲਾਨ ਕੀਤਾ। ਜਿਸ ਤੋਂ ਬਾਅਦ ਇਹ ਹੁਣ 31 ਦਸੰਬਰ 2026 ਤੱਕ ਵਿਦੇਸ਼ੀ ਨਾਗਰਿਕ ਘਰ ਖਰੀਦਣ ਬਾਰੇ ਸੋਚ ਵੀ ਨਹੀਂ ਸਕਦੇ। ਮੌਜੂਦਾ ਪਾਬੰਦੀ ਦੀ ਮਿਆਦ 31 ਦਸੰਬਰ 2024 ਤੱਕ ਸੀ ਪਰ ਘਰਾਂ ਦੀ ਘਾਟ ਨੂੰ ਦੇਖਦਿਆਂ ਟਰੂਡੋ ਸਰਕਾਰ ਨੇ ਇਸ ਦੀ ਮਿਆਦ ‘ਚ ਵਾਧਾ ਕਰਨ ਦਾ ਫੈਸਲਾ ਲਿਆ।
ਕ੍ਰਿਸਟੀਆ ਫਰੀਲੈਂਡ ਨੇ ਕਿਹਾ ਕਿ ਘਰ ਖਰੀਦਣ ਨੂੰ ਹੋਰ ਸੌਖਾ ਬਣਾਉਣ ਦੀਆਂ ਕੋਸ਼ਿਸ਼ਾ ਦੇ ਤਹਿਤ ਵਿਦੇਸ਼ੀ ਨਾਗਰਿਕਾਂ ਦੇ ਮਕਾਨ ਖਰੀਦਣ ‘ਤੇ ਪਾਬੰਧੀ ਰਹੇਗੀ। ਫੈਡਰਲ ਸਰਕਾਰ ਵੱਲੋਂ ਵਿਦੇਸ਼ੀ ਨਾਗਰਿਕਾਂ ਦੇ ਰਿਹਾਇਸ਼ੀ ਜਾਇਦਾਦ ਖਰੀਦਣ ’ਤੇ ਪਾਬੰਦੀ ਵਾਲਾ ਕਾਨੂੰਨ 2022 ਵਿਚ ਪਾਸ ਕੀਤਾ ਗਿਆ ਅਤੇ ਪਹਿਲੀ ਜਨਵਰੀ 2023 ਤੋਂ ਲਾਗੂ ਹੋ ਗਿਆ। ਇਸ ਕਾਨੂੰਨ ਤਹਿਤ ਜਿਨ੍ਹਾਂ ਕੋਲ ਕੈਨੇਡੀਅਨ ਪੀ.ਆਰ. ਜਾਂ ਸਿਟੀਜ਼ਨਸ਼ਿਪ ਨਹੀਂ, ਉਹ ਆਪਣੇ ਵਾਸਤੇ ਘਰ ਨਹੀਂ ਖਰੀਦ ਸਕਦੇ।
ਵਿਦੇਸ਼ੀਆਂ ਵੱਲੋਂ ਕੈਨੇਡੀਅਨ ਰੀਅਲ ਅਸਟੇਟ ਬਾਜ਼ਾਰ ਵ’ਚ ਪੈਸਾ ਨਿਵੇਸ਼ ਕੀਤੇ ਜਾਣ ਕਾਰਨ ਮਕਾਨਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਸੀ ਜਦਕਿ ਵਿਦੇਸ਼ੀਆਂ ਵੱਲੋਂ ਖਰੀਦੇ ਜ਼ਿਆਦਾਤਰ ਮਕਾਨ ਖਾਲੀ ਦੇਖੇ ਗਏ। ਵੈਨਕੂਵਰ ਅਤੇ ਟੋਰਾਂਟੋ ਵਰਗੇ ਸ਼ਹਿਰਾਂ ਵਿਚ ਖਾਲੀ ਪਏ ਮਕਾਨਾਂ ਦੇ ਮਾਲਕਾਂ ਤੋਂ ਟੈਕਸ ਵੀ ਵਸੂਲ ਕੀਤਾ ਜਾ ਰਿਹਾ ਹੈ ਪਰ ਫੈਡਰਲ ਸਰਕਾਰ ਨੇ ਇਕ ਕਦਮ ਅੱਗੇ ਵਧਾਉਂਦਿਆਂ ਵਿਦੇਸ਼ੀਆਂ ਦੇ ਇਸ ਖੇਤਰ ਵਿਚ ਆਉਣ ’ਤੇ ਪਾਬੰਦੀ ਹੀ ਲਾ ਦਿਤੀ।
ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸਾਊਡਰ ਸਕੂਲ ਆਫ ਬਿਜ਼ਨਸ ਦੇ ਐਸੋਸੀਏਟ ਪ੍ਰੋਫੈਸਰ ਟੌਮ ਡੌਵਿਡਔਫ ਨੇ ਕਿਹਾ ਕਿ ਉਹ ਬੀ.ਸੀ. ਅਤੇ ਟੋਰਾਂਟੋ ਵਰਗੇ ਰੀਅਲ ਅਸਟੇਟ ਬਾਜ਼ਾਰਾਂ ਦਾ ਅਧਿਐਨ ਕਰ ਚੁੱਕੇ ਹਨ। ਵਿਦੇਸ਼ੀ ਖਰੀਦਦਾਰਾਂ ‘ਤੇ ਲਾਗ ਟੈਕਸ ਕਰ ਕੇ ਪਹਿਲਾਂ ਹੀ ਉਹ ਪਹਿਲਾਂ ਹੀ ਕੈਨੇਡਾ ਵਿਚ ਘਰ ਜਾਂ ਆਲੀਸ਼ਾਨ ਬੌਗਲੇ ਖਰੀਦਣ ਦੀ ਪ੍ਰਕਿਰਿਆ ਘਟਾ ਚੁੱਕੇ ਸਨ। ਅਸਲੀਅਤ ਇਹ ਹੈ ਕਿ ਕੈਨੇਡਾ ਨੂੰ 2030 ਤੱਕ 35 ਲੱਖ ਮਕਾਨਾਂ ਦੀ ਉਸਾਰੀ ਕਰਨੀ ਹੋਵੇਗੀ ਜਿਸ ਰਾਹੀ ਕਿਫਾਇਤੀ ਰਿਹਾਇਸ਼ ਮੁਹੱਈਆ ਕਰਵਾਈ ਜਾ ਸਕਦੀ ਹੈ।
ਰਿਪੋਰਟਾਂ ਮੁਤਬਕ ਇਸ ਪਾਬੰਦੀ ਤੋਂ ਪਹਿਲਾਂ ਟੋਰਾਂਟੋ ਵਿਖੇ ਸਿਰਫ 2.6 ਫੀ ਸਦੀ ਘਰ ਹੀ ਵਿਦੇਸ਼ੀ ਕੋਲ ਸਨ। ਵੈਨਕੁਵਰ ਵਿਖੇ ਇਹ ਅੰਕੜਾ 4.3 ਫੀ ਸਦੀ ਦਰਜ ਕੀਤਾ ਗਿਆ। ਦੂਜੇ ਪਾਸੇ ਕ੍ਰਿਸਟੀਆ ਫ੍ਰੀਲੈਂਡ ਦੇ ਬਿਆਨ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।