ਫੇਮਾ ਅਥਾਰਟੀ ਨੇ ਚੀਨੀ ਮੋਬਾਈਲ ਕੰਪਨੀ Xiaomi ਦੇ 5551.27 ਕਰੋੜ ਰੁਪਏ ਜ਼ਬਤ ਕਰਨ ਦੇ ਦਿੱਤੇ ਹੁਕਮ

Rajneet Kaur
2 Min Read

ਨਿਊਜ਼ ਡੈਸਕ: ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੇ ਤਹਿਤ ਗਠਿਤ ਸਮਰੱਥ ਅਥਾਰਟੀ ਨੇ ਚੀਨੀ ਮੋਬਾਈਲ ਫੋਨ ਨਿਰਮਾਤਾ Xiaomi ਦੇ ਬੈਂਕ ਖਾਤਿਆਂ ਵਿੱਚ ਜਮ੍ਹਾ 5,551 ਕਰੋੜ ਰੁਪਏ ਜ਼ਬਤ ਕਰਨ ਦੇ ਆਦੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜ਼ਬਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਫੇਮਾ ਸਮਰੱਥ ਅਥਾਰਟੀ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ।

ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 29 ਅਪ੍ਰੈਲ ਨੂੰ ਫੇਮਾ ਐਕਟ ਦੇ ਤਹਿਤ Xiaomi ਦੇ ਇਸ ਬੈਂਕ ਡਿਪਾਜ਼ਿਟ ਨੂੰ ਜ਼ਬਤ ਕਰਨ ਦਾ ਆਦੇਸ਼ ਜਾਰੀ ਕੀਤਾ ਸੀ। ਬਾਅਦ ਵਿੱਚ ਇਹ ਹੁਕਮ ਅਥਾਰਟੀ ਦੀ ਪ੍ਰਵਾਨਗੀ ਲਈ ਭੇਜ ਦਿੱਤਾ ਗਿਆ। ਵਿਦੇਸ਼ੀ ਮੁਦਰਾ ਦੀ ਉਲੰਘਣਾ ਨਾਲ ਸਬੰਧਤ ਮਾਮਲਿਆਂ ਨੂੰ ਨਿਯੰਤ੍ਰਿਤ ਕਰਨ ਵਾਲੇ FEMA ਕਾਨੂੰਨ ਦੇ ਤਹਿਤ ਅਥਾਰਟੀ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ।

ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੇਮਾ ਐਕਟ ਦੀ ਧਾਰਾ 37ਏ ਦੇ ਤਹਿਤ Xiaomi ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਖਿਲਾਫ ਬੈਂਕ ਡਿਪਾਜ਼ਿਟ ਨੂੰ ਜ਼ਬਤ ਕਰਨ ਲਈ ਇੱਕ ਆਦੇਸ਼ ਜਾਰੀ ਕੀਤਾ ਗਿਆ ਹੈ। ਈਡੀ ਨੇ ਕਿਹਾ, ”ਭਾਰਤ ‘ਚ ਜ਼ਬਤ ਦੀ ਇਹ ਸਭ ਤੋਂ ਵੱਧ ਰਕਮ ਹੈ ਜਿਸ ਨੂੰ ਅਥਾਰਟੀ ਨੇ ਮਨਜ਼ੂਰੀ ਦਿੱਤੀ ਹੈ।” ਇਸ ਮਾਮਲੇ ‘ਚ ਏਜੰਸੀ ਦਾ ਕਦਮ ਸਹੀ ਪਾਇਆ ਗਿਆ ਹੈ। ਅਥਾਰਟੀ ਨੇ ਇਹ ਵੀ ਕਿਹਾ ਹੈ ਕਿ ਰਾਇਲਟੀ ਭੁਗਤਾਨ ਦੇ ਨਾਂ ‘ਤੇ ਦੇਸ਼ ਤੋਂ ਬਾਹਰ ਵਿਦੇਸ਼ੀ ਕਰੰਸੀ ਭੇਜਣਾ ਫੇਮਾ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment