ਬਠਿੰਡਾ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਨਸ਼ੇ ਸਮੇਤ ਕਾਬੂ

Global Team
2 Min Read

ਬਠਿੰਡਾ: ਪੰਜਾਬ ਦੇ ਬਠਿੰਡਾ ਵਿੱਚ ਪੁਲਿਸ ਵਿਭਾਗ ਦੀ ਇੱਕ ਮਹਿਲਾ ਮੁਲਾਜ਼ਮ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਇੱਕ ਪਾਸੇ ਜਿੱਥੇ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਨਸ਼ਿਆਂ ਸਮੇਤ ਫੜੇ ਜਾਣ ਕਾਰਨ ਚਰਚਾ ਦਾ ਮਾਹੌਲ ਗਰਮ ਹੈ।

ਐਸਟੀਐਫ ਨੇ ਪੁਲਿਸ ਲਾਈਨ ਬਠਿੰਡਾ ਵਿੱਚ ਤਾਇਨਾਤ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੂੰ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕੋਈ ਵੀ ਪੁਲਿਸ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਐਸਟੀਐਫ ਨੇ ਜਿਸ ਨਸ਼ੀਲੇ ਪਦਾਰਥ ਨਾਲ ਮਹਿਲਾ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਉਹ ਚਿੱਟਾ ਜਾਂ ਹੈਰੋਇਨ ਹੈ। ਮਹਿਲਾ ਪੁਲਿਸ ਕਰਮਚਾਰੀ ਲੰਬੇ ਸਮੇਂ ਤੋਂ ਐਸਟੀਐਫ ਦੇ ਨਿਸ਼ਾਨੇ ‘ਤੇ ਸੀ। ਪਿਛਲੇ ਕਈ ਦਿਨਾਂ ਤੋਂ ਐਸਟੀਐਫ ਦੀ ਟੀਮ ਉਕਤ ਮਹਿਲਾ ਪੁਲਿਸ ਅਧਿਕਾਰੀ ‘ਤੇ ਨਜ਼ਰ ਰੱਖ ਰਹੀ ਸੀ।

ਜਦੋਂ ਮਹਿਲਾ ਪੁਲਿਸ ਮੁਲਾਜ਼ਮ ਬੁੱਧਵਾਰ ਨੂੰ ਆਪਣੀ ਡਿਊਟੀ ਤੋਂ ਬਾਅਦ ਪੁਲਿਸ ਲਾਈਨ ਤੋਂ ਬਾਹਰ ਨਿਕਲੀ ਤਾਂ ਐੱਸ.ਟੀ.ਐੱਫ ਦੀ ਟੀਮ ਉਸ ਦੇ ਪਿੱਛੇ ਲੱਗੀ ਹੋਈ ਸੀ, ਕਿਉਂਕਿ ਐੱਸ.ਟੀ.ਐੱਫ ਟੀਮ ਨੂੰ ਠੋਸ ਸੂਚਨਾ ਸੀ ਕਿ ਉਕਤ ਮਹਿਲਾ ਪੁਲਿਸ ਮੁਲਾਜ਼ਮ ਆਪਣੇ ਥਾਰ ‘ਚ ਨਸ਼ਾ ਰੱਖ ਰਹੀ ਹੈ। ਸੂਤਰਾਂ ਅਨੁਸਾਰ ਜਦੋਂ ਮਹਿਲਾ ਪੁਲਿਸ ਮੁਲਾਜ਼ਮ ਆਪਣੀ ਥਾਰ ਜੀਪ ’ਤੇ ਬਾਦਲ ਰੋਡ ਪੁਲ ’ਤੇ ਉਤਰੀ ਤਾਂ ਟੀਮ ਨੇ ਉਸ ਨੂੰ ਰੋਕ ਲਿਆ। ਜਦੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਕਰੀਬ 17 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਦੋਂ ਮਹਿਲਾ ਪੁਲਿਸ ਮੁਲਾਜ਼ਮ ਨੂੰ ਰੋਕਿਆ ਗਿਆ ਤਾਂ ਉਸਨੇ ਆਪਣੀ ਸੁਰੱਖਿਆ ਲਈ ਆਪਣੇ ਆਕਾਵਾਂ ਨੂੰ ਬੁਲਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੇ ਉਸਦੀ ਇੱਕ ਨਾ ਸੁਣੀ ਅਤੇ ਉਸਦਾ ਮੋਬਾਈਲ ਵੀ ਜ਼ਬਤ ਕਰ ਲਿਆ। ਇਸ ਤੋਂ ਬਾਅਦ ਪੁਲੀਸ ਟੀਮ ਨੇ ਉਕਤ ਮਹਿਲਾ ਪੁਲੀਸ ਮੁਲਾਜ਼ਮ ਅਤੇ ਉਸ ਦੇ ਥਾਰ ਨੂੰ ਕਾਬੂ ਕਰਕੇ ਪੁਲੀਸ ਚੌਕੀ ਲੈ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment