‘ਕੈਰੀ ਆਨ ਜੱਟਾ 3’ ਦਾ ‘ਫਰਿਸ਼ਤੇ’ ਗੀਤ ਹੋਇਆ ਰਿਲੀਜ਼

navdeep kaur
3 Min Read

ਨਿਊਜ਼ ਡੈਸਕ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ3’ ਨੂੰ ਲੈ ਕੇ ਸੁਰਖੀਆਂ ‘ਚ ਹਨ। ਗਿੱਪੀ ਗਰੇਵਾਲ ਦੀ ਇਹ ਫ਼ਿਲਮ ਜਲਦ ਹੀ ਸਿਨੇਮਾ ਘਰਾਂ ‘ਚ ਦਸਤਕ ਦੇਣ ਵਾਲੀ ਹੈ। ਹਾਲ ਹੀ ਵਿੱਚ ਗਾਇਕ ਦੀ ਇਸ ਫ਼ਿਲਮ ਦਾ ਟਾਈਟਲ ਗੀਤ ਰਿਲੀਜ਼ ਹੋ ਗਿਆ ਹੈ।
ਗਿੱਪੀ ਗਰੇਵਾਲ ਜਿਨ੍ਹਾ ਫ਼ਿਲਮਾਂ ਤੇ ਗਾਇਕੀ ਦੇ ਖ਼ੇਤਰ ਵਿੱਚ ਐਕਟਿਵ ਰਹਿੰਦੇ ਹਨ, ਉਹ ਇਨ੍ਹਾਂ ਹੀ ਐਕਟਿਵ ਸੋਸ਼ਲ ਮੀਡੀਆ ‘ਤੇ ਵੀ ਰਹਿੰਦੇ ਹਨ। ਗਿੱਪੀ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀ ਹਰ ਅਪਡੇਟ ਟਾਈਟਲ ਗੀਤ ਦੇ ਰਿਲੀਜ਼ ਹੋਣ ਬਾਰੇ ਫੈਨਜ਼ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਗਾਇਕ ਨੇ ਫੈਨਜ਼ ਨੂੰ ਦੱਸਿਆ ਕਿ ਉਹ 29 ਜੂਨ ਨੂੰ ਇਹ ਫ਼ਿਲਮ ਸਿਨੇਮਾ ਘਰਾਂ ਵਿੱਚ ਵੇਖ ਸਕਣਗੇ।
ਕਾਬਿਲੇਗ਼ੌਰ ਹੈ ਕਿ ‘ਕੈਰੀ ਆਨ ਜੱਟਾ 3’ ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਇਹ 2012 ਤੇ 2018 ‘ਚ ਰਿਲੀਜ਼ ਹੋਈਆਂ ‘ਕੈਰੀ ਆਨ ਜੱਟਾ’ ਤੇ ‘ਕੈਰੀ ਆਨ ਜੱਟਾ 2’ ਦਾ ਅਗਲਾ ਭਾਗ ਹੈ। ਇਸ ਫਿਲਮ ‘ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੇ ਨਾਲ ਨਾਲ ਗੁਰਪ੍ਰੀਤ ਘੁੱਗੀ, ਨਰੇਸ਼ ਕਥੂਰੀਆ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਜਸਵਿੰਦਰ ਭੱਲਾ ਤੇ ਸ਼ਿੰਦਾ ਗਰੇਵਾਲ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ। ਫਿਲਮ ਸ਼ਿੰਦੇ ਨੇ ਬਿਨੂੰ ਢਿੱਲੋਂ ਦੇ ਪੁੱਤਰ ਦਾ ਕਿਰਦਾਰ ਨਿਭਾਇਆ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਇਹ ਫਿਲਮ ਵੱਖੋ ਵੱਖ ਭਾਰਤੀ ਭਾਸ਼ਾਵਾਂ ‘ਚ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਸੋਨਮ ਬਾਜਵਾ ਦੀ ਨਵੀਂ ਫਿਲਮ ਦੇ ‘ਫਰਿਸ਼ਤੇ’ ਗੀਤ ਨੂੰ ਗਾਇਕ ਬੀ ਪਰਾਕ ਨੇ ਗਾਇਆ ਹੈ ‘ਤੇ ਇਸ ਦੇ ਬੋਲ ਗਾਇਕ ਜਾਨੀ ਨੇ ਲਿਖੇ ਹਨ। ਸੋਨਮ ਬਾਜਵਾ ਨੇ ਇਸ ਗੀਤ ਦੀ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।

ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਸੋਨਮ ਬਾਜਵਾ ਨੇ ਗੁਲਾਬੀ ਰੰਗ ਦਾ ਡਰੈੱਸ ਪਾਈ ਹੋਈ ਹੈ, ਜਿਸ ‘ਚ ਉਹ ਅਦਾਕਾਰ ਗਿੱਪੀ ਗਰੇਵਾਲ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਗੀਤ ‘ਚ ਅਦਾਕਾਰਾ ਨੇ ਆਪਣੇ ਕਿੱਲਰ ਲੁੱਕ ਨਾਲ ਸਭ ਦਾ ਦਿਲ ਜਿੱਤ ਲਿਆ ਹੈ।

ਅੱਜ ਫਿਲਮ ਦਾ ਟ੍ਰੇਲਰ ਨੂੰ ਰਿਲੀਜ਼ ਕੀਤਾ ਗਿਆ , ਜਿਸ ਨੂੰ ਫੈਨਜ਼ ਵੱਲੋ ਭਾਰੀ ਹੁੰਗਾਰਾ ਮਿਲਿਆ। ਫਿਲਮ ਦਾ ਟਾਈਟਲ ਗੀਤ ਰਿਲੀਜ਼ ਹੋਣ ਤੋਂ ਬਾਅਦ ਹੁਣ ਇਸਦਾ ਰੋਮਾਂਟਿਕ ਗੀਤ ‘ਫਰਿਸ਼ਤੇ’ ਰਿਲੀਜ਼ ਹੋ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment