ਫਿਰੋਜ਼ਪੁਰ : ਬੀ. ਐੱਸ. ਐੱਫ. ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿ ਸਰਹੱਦ ਤੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ

TeamGlobalPunjab
1 Min Read

ਚੰਡੀਗੜ੍ਹ : ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀ.ਐੱਸ.ਐੱਫ. ਜਵਾਨਾ ਨੇ ਅਬੋਹਰ ਸੈਕਟਰ ‘ਚ ਪਾਕਿਸਤਾਨ ਵੱਲੋਂ ਭੇਜਿਆ ਗਿਆ ਹਥਿਆਰਾਂ ਦਾ ਇੱਕ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਤੋਂ 4 ਮੈਗਜ਼ੀਨ 20 ਰੋਂਦ, 3 ਏ. ਕੇ. 47 ਰਾਈਫ਼ਲ, 2-ਐੱਮ. -16 ਰਾਈਫ਼ਲ, 91 ਰੋਂਦ, 4 ਮੈਗਜ਼ੀਨ, 57 ਰੋਂਦ ਅਤੇ 2 ਪਿਸਤੌਲ ਬਰਾਮਦ ਕੀਤੇ ਹਨ।

ਬੀ. ਐੱਸ. ਐੱਫ. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕੌਮਾਂਤਰੀ ਸਰਹੱਦ ‘ਤੇ ਬੀ. ਐੱਸ. ਐੱਫ. ਦੀ 124 ਬਟਾਲੀਅਨ ਦੇ ਜਵਾਨਾਂ ਨੇ ਜ਼ੀਰੋ ਲਾਈਨ ‘ਤੇ ਕੁੱਝ ਹਰਕਤ ਦੇਖੀ, ਜਿਸ ਤੋਂ ਬਾਅਦ ਉਸ ਇਲਾਕੇ ‘ਚ ਸਰਚ ਅਪਰੇਸ਼ਨ ਚਲਾਇਆ ਗਿਆ, ਜਿੱਥੋਂ ਹਥਿਆਰਾਂ ਦੀ ਬਰਾਮਦਗੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਸਰਹੱਦ ਤੇ ਸਰਚ ਅਪਰੇਸ਼ਨ ਜਾਰੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਇਹ ਹਥਿਆਰ ਕਿੱਥੇ ਭੇਜੇ ਜਾ ਰਹੇ ਸਨ ਅਤੇ ਭਾਰਤ ‘ਚ ਕਿਹੜੇ ਤਸਕਰਾਂ ਵੱਲੋਂ ਇਨ੍ਹਾਂ ਹਥਿਆਰਾਂ ਦੀ ਡਿਲੀਵਰੀ ਕੀਤੀ ਜਾਣੀ ਸੀ।

Share this Article
Leave a comment