ਕੈਨੇਡਾ ’ਚ ਸੜਕ ਹਾਦਸੇ ਦੌਰਾਨ ਫਿਰੋਜ਼ਪੁਰ ਦੇ 23 ਸਾਲਾ ਨੌਜਵਾਨ ਦੀ ਮੌਤ

Prabhjot Kaur
1 Min Read

ਕੈਂਬਰਿਜ: ਕੈਨੇਡਾ ’ਚ ਪੰਜਾਬੀਆਂ ਲਈ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਓਨਟਾਰੀਓ ਦੇ ਕੈਂਬਰਿਜ ਤੋਂ ਸਾਹਮਣੇ ਆਇਆ ਹੈ, ਜਿੱਥੇ ਫਿਰੋਜ਼ਪੁਰ ਤੋਂ 23 ਸਾਲ ਦੇ ਨਰਿੰਦਰ ਸਿੰਘ ਦੀ ਸੜਕ ਹਾਦਸੇ ’ਚ ਜਾਨ ਚਲੀ ਗਈ। ਨਰਿੰਦਰ ਸਿੰਘ 2019 ਵਿੱਚ ਸਟੱਡੀ ਵੀਜ਼ਾ ’ਤੇ ਓਨਟਾਰੀਓ ਦੇ ਕੈਂਬਰਿਜ ਵਿੱਚ ਆਇਆ ਸੀ।

ਉਸ ਨੇ ਕਨੇਸਟੋਗਾ ਕਾਲਜ (Conestoga college) ਵਿੱਚ ਆਪਣਾ ਹਾਈ ਸਕੂਲ ਡਿਪਲੋਮਾ ਪਾਸ ਕੀਤਾ ਅਤੇ ਕੁਝ ਮਹੀਨੇ ਪਹਿਲਾਂ ਹੀ ਆਪਣਾ ਵਰਕ ਪਰਮਿਟ ਹਾਸਲ ਕੀਤਾ ਸੀ। ਨਰਿੰਦਰ ਦੀ ਮੌਤ ਦੀ ਖਬਰ ਮਿਲਣ ਤੋਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਦੱਸਣਯੋਗ ਹੈ ਕਿ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਪੁਲਿਸ ਵਿਭਾਗ ਸੇਵਾਵਾਂ ਨਿਭਾਅ ਰਹੇ ਹਨ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਦੀ ਮੌਤ ਦੀ ਜਾਣਕਾਰੀ 4 ਜਨਵਰੀ ਨੂੰ ਮਿਲੀ ਸੀ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਂਦੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment