ਫ਼ਿਰੋਜ਼ਪੁਰ: ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਸਾਰੇ ਕੋਰੋਨਾ ਵਾਇਰਸ ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਗਏ ਹਨ। ਜੳਣਕਾਰੀ ਲ ਦੱਸ ਦਈਏ ਜ਼ਿਲ੍ਹੇ ‘ਚ 44 ਕੋਰੋਨਾ ਪਾਜ਼ੀਟਿਵ ਆਏ ਸਨ, ਜਿਨ੍ਹਾਂ ‘ਚੋਂ ਹੁਣ 41 ਵਿਅਕਤੀ ਸਿਵਲ ਹਸਪਤਾਲ ਦਾਖਲ ਸਨ। ਜਿਨ੍ਹਾਂ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਹੁਣ ਜ਼ਿਲ੍ਹਾ ਫ਼ਿਰੋਜ਼ਪੁਰ ਇੱਕ ਵਾਰ ਫਿਰ ਤੋਂ ਕੋਰੋਨਾ ਮੁਕਤ ਹੋ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ 39 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਸੀ ਅਤੇ ਬਾਕੀ ਰਹਿੰਦੇ 3 ਵਿਅਕਤੀ ਦੀ ਕੋਰੋਨਾ ਰਿਪੋਰਟ ਅੱਜ ਨੈਗੇਟਿਵ ਆ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਭ ਮਰੀਜ਼ ਸਿਹਤਯਾਬ ਹੋ ਗਏ ਹਨ ਜਿਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਹੁਣ ਕੋਰੋਨਾ ਮੁਕਤ ਹੋ ਗਿਆ ਹੈ ।