ਕੈਨੇਡਾ ‘ਚ ਬੁਖ਼ਾਰ ਨੇ ਲਈ ਨੌਜਵਾਨ ਦੀ ਜਾਨ, ਡਾਕਟਰਾਂ ਨੇ ਐਲਾਨਿਆਂ ਮ੍ਰਿਤਕ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ਤੋਂ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸੇ ਨੂੰ  ਨਹੀਂ ਪਤਾ ਲਗ ਰਿਹਾ ਕਿ ਆਏ ਦਿਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਕਾਰਨ ਕੀ ਹੈ।ਕਦੇ ਦਿਲ ਦੀ ਧੜਕਣ ਰੁਕਣਾ ਅਤੇ ਕਦੀ ਤੇਜ਼ ਬੁਖਾਰ ਕਾਰਨ ਮੌਤ ਹੋ ਰਹੀ ਹੈ।ਹੁਣ ਹੁਸ਼ਿਆਰਪੁਰ ਤੋਂ ਕੈਨੇਡਾ ਗਏ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।

ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਮਾਪਿਆਂ ਨੇ ਬੜੇ ਚਾਹਵਾਂ ਨਾਲ ਆਪਣੇ ਇਕਲੌਤੇ ਪੁਤ ਨੂੰ ਵਿਦੇਸ਼ ਤੋਰਿਆ ਸੀ। ਸਚਿਨ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ। ਸਚਿਨ ਦੀ ਤੇਜ਼ ਬੁਖਾਰ ਦੀ ਸੂਚਨਾ ਘਰਦਿਆਂ ਨੂੰ ਦਿਤੀ ਗਈ ਸੀ,ਪਰ ਕੀ ਪਤਾ ਸੀ ਬੁਖਾਰ ਹੀ ਸਚਿਨ ਦੀ ਮੌਤ ਦਾ ਕਾਰਨ ਬਣ ਜਾਵੇਗਾ।

ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ ਸੀ।ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ। ਰਸਤੇ ਵਿੱਚ ਉਸਨੇ ਹਲਕਾ ਬੁਖਾਰ ਹੋਣ ਬਾਰੇ ਦੱਸਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਚਿਨ ਨੂੰ ਘਰ ਪਹੁੰਚਣ ਤੋਂ ਪਹਿਲਾਂ ਦਵਾਈ ਲੈਣ ਲਈ ਕਿਹਾ ਸੀ,ਪਰ ਸਚਿਨ ਉਦੋਂ ਤੱਕ ਘਰ ਪਹੁੰਚ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਬੇਟੀ ਨਾਲ ਗੱਲ ਕੀਤੀ ਅਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ 2 ਘੰਟੇ ਬਾਅਦ ਬੇਟੀ ਨੇ ਉਨ੍ਹਾਂ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲੈ ਕੇ ਆਏ ਹਾਂ। ਜਿੱਥੇ ਇਲਾਜ ਦੌਰਾਨ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿਤਾ ਹੈ।  ਬੇਟੀ ਨੇ ਦੱਸਿਆ ਕਿ ਸਚਿਨ ਦੀ ਮ੍ਰਿਤਕ ਦੇਹ  ਨੂੰ 2 ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ ‘ਚ ਰੱਖਿਆ ਜਾਵੇਗਾ।ਮੌਤ ਦੀ ਖਬਰ ਸੁਣਦਿਆਂ ਹੀ ਘਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment