ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੋਧ ਕਰਕੇ ਇਨ੍ਹਾਂ ‘ਚ ਐਮਐਸਪੀ ਅਤੇ ਐਫਸੀਆਈ ਦਾ ਅਸਤਿਤਵ ਬਰਕਰਾਰ ਰੱਖਣ ਦੀ ਲਿਖਤੀ ਗਾਰੰਟੀ ਨਹੀਂ ਦਿੱਤੀ ਜਾਂਦੀ। ਕਾਂਗਰਸ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਅਖੀਰਲੇ ਦਮ ਤੱਕ ਸੰਘਰਸ਼ ਕਰਦੀ ਰਹੇਗੀ।
ਰਾਇਕੋਟ ਦੇ ਪਿੰਡ ਲੰਮਾ ਜੱਟਪੁਰਾ ਵਿੱਚ ਸੰਬੋਧਨ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਜ਼ੁਬਾਨੀ ਤੌਰ ‘ਤੇ ਦਿੱਤੇ ਗਏ ਭਰੋਸੇ ‘ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਕੈਪਟਨ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਇਸ ਫੈਸਲੇ ਵਿੱਚ ਸ਼ਾਮਲ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹਿੱਤਾਂ ਨੂੰ ਵੇਚ ਦਿੱਤਾ।
ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਕੁੱਝ ਫਸਲਾਂ ਲਈ ਐਮਐਸਪੀ ਦੇ ਸਕਦੀ ਹੈ, ਪਰ ਅੰਤਮ ਪਲ ਇਸ ਵਿਵਸਥਾ ਨੂੰ ਖਤਮ ਕਰ ਦਿੱਤਾ ਜਾਵੇਗਾ। ਕਾਂਗਰਸ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਹਰ ਕੀਮਤ ‘ਤੇ ਸੁਰੱਖਿਅਤ ਰੱਖਿਆ ਜਾਵੇਗਾ।