ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੈ। ਦੱਸ ਦਈਏ ਕਿ ਉਮੀਦਵਾਰ ਆਪਣੀਆਂ ਨਾਮਜ਼ਦੀਆਂ ਆਲਲਾਈਨ ਵੀ ਭਰ ਸਕਦੇ ਹਨ ਤੇ ਨਾਮਜ਼ਦੀਆਂ ਦੀ ਆਖਰੀ ਤਰੀਕ 1 ਫਰਵਰੀ ਹੋਵੇਗੀ।
ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ।
ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ. ਕਰੁਣਾ ਰਾਜੂ ਨੇ ਦਸਿੱਆ ਕਿ ਭਾਰਤ ਚੋਮ ਕਮਿਸ਼ਨ ਵਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਵਿੱਚ ਸੋਧ ਕਰਦੋ ਹੋਏ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਇਸ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਸੰਖਿਆ ਨੂੰ ਘਟਾ ਕੇ ਦੋ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ 26 ਤੇ 30 ਜਨਵਰੀ ਨੂੰ ਛੁੱਟੀ ਰਹੇਗੀ। ਉਥੇ ਹੀ 2 ਜਨਵਰੀ ਨੂੰ ਨਾਮਜ਼ਦੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 4 ਫਰਵਰੀ ਨੂੰ ਕਾਗਜ਼ ਵਾਪਸ ਲੈਣ ਦੀ ਆਖਰੀ ਤਰੀਖ ਹੋਵੇਗੀ। 20 ਫਰਵਰੀ ਨੂੰ ਪੰਜਾਬ ਵਿੱਚ ਵੋਟਾਂ ਪੈ ਜਾਣਗੀਆਂ ਤੇ 10 ਮਾਰਚ ਨੂੰ ਨਤੀਜੇ ਆਉਣਗੇ।