ਯੂਕਰੇਨ ਵਿੱਚ ਫਾਇਨਲ ਈਅਰ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਮਿਲੇਗੀ MBBS ਦੀ ਡਿਗਰੀ  

TeamGlobalPunjab
3 Min Read

ਨਵੀਂ ਦਿੱਲੀ- ਯੂਕਰੇਨ ‘ਚ ਮੈਡੀਸਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਪਿਛਲੇ ਕੁਝ ਦਿਨਾਂ ਤੋਂ ਕਾਫੀ ਪਰੇਸ਼ਾਨ ਹਨ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਦੋਂ ਖ਼ਤਮ ਹੋਵੇਗੀ ਅਤੇ ਭਾਰਤ ਦੇ ਵਿਦਿਆਰਥੀ ਉਥੇ ਕਦੋਂ ਵਾਪਸ ਜਾਉਣਗੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪਰ ਇਸ ਦੌਰਾਨ ਉੱਥੇ ਪੜ੍ਹ ਰਹੇ ਐਮਬੀਬੀਐਸ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਯੂਕਰੇਨ ਦੀ ਸਰਕਾਰ ਨੇ ਫਾਇਨਲ ਈਅਰ ਦੇ ਵਿਦਿਆਰਥੀਆਂ ਨੂੰ ਬਿਨਾਂ ਇਮਤਿਹਾਨ ਦੇ ਡਿਗਰੀਆਂ ਦੇਣ ਦਾ ਫੈਸਲਾ ਕੀਤਾ ਹੈ।

ਮੀਡਿਆ ਮੁਤਾਬਕ ਯੂਕਰੇਨ ਦੀ ਸਰਕਾਰ ਨੇ ਲਾਇਸੈਂਸਿਂਗ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਹੁਣ ਬਿਨਾਂ ਇਸ ਇਮਤਿਹਾਨ ਦੇ ਹੀ ਵਿਦਿਆਰਥੀ ਨੂੰ ਐਮਬੀਬੀਐਸ ਦੀ ਡਿਗਰੀ ਮਿਲ ਜਾਵੇਗੀ। ਦੱਸ ਦੇਈਏ ਕਿ ਯੂਕਰੇਨ ਵਿੱਚ ਮੈਡੀਸਨ ਅਤੇ ਫਾਰਮੇਸੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ ਪ੍ਰੀਖਿਆਵਾਂ ਵੱਖ ਤੋਂ ਪਾਸ ਕਰਨੀਆਂ ਪੈਂਦੀਆਂ ਹਨ। ਇਸ ਪ੍ਰੀਖਿਆ ਨੂੰ KROK-1 ਅਤੇ KROK-2 ਦਾ ਨਾਮ ਦਿੱਤਾ ਗਿਆ ਹੈ। ਮੈਡੀਕਲ ਵਿਦਿਆਰਥੀਆਂ ਨੂੰ ਤੀਜੇ ਸਾਲ ਵਿੱਚ KROK-1 ਦੀ ਪ੍ਰੀਖਿਆ ਪਾਸ ਕਰਨੀ ਪੈਂਦੀ ਹੈ। ਜਦੋਂਕਿ ਆਖਰੀ ਭਾਵ ਚੌਥੇ ਸਾਲ ਵਿੱਚ ਉਨ੍ਹਾਂ ਨੂੰ KROK-2 ਦੀ ਪ੍ਰੀਖਿਆ ਪਾਸ ਕਰਨੀ ਪੈਂਦੀ ਹੈ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਫਾਇਨਲ ਡਿਗਰੀ ਦਿੱਤੀ ਜਾਂਦੀ ਹੈ।

ਯੂਕਰੇਨ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ KROK-1 ਨੂੰ ਅਗਲੇ ਸਾਲ ਤੱਕ ਰੱਦ ਕਰ ਦਿੱਤਾ ਗਿਆ ਹੈ। ਜਦੋਂ ਕਿ KROK-2 ਇਸ ਸਾਲ ਲਈ ਰੱਦ ਕਰ ਦਿੱਤਾ ਗਿਆ ਹੈ। ਪੱਛਮੀ ਬੰਗਾਲ ਦੀ ਵਿਦਿਆਰਥਣ ਸੁਧਾਜਯੋਤੀ ਸਿੰਘਾ ਨੇ ਦੱਸਿਆ ਕਿ ਇਹ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਉਸਨੇ ਮੀਡਿਆ ਨੂੰ ਦੱਸਿਆ, ‘ਬੰਗਾਲ ਵਿੱਚ ਕੁੱਲ 13 ਵਿਦਿਆਰਥੀ ਹਨ। ਸੂਬਾ ਸਰਕਾਰ ਨੇ ਪਹਿਲਾਂ ਹੀ ਸਾਡੇ ਨਾਲ ਸਰਕਾਰੀ ਹਸਪਤਾਲ ਵਿੱਚ ਇੰਟਰਨਸ਼ਿਪ ਕਰਵਾਉਣ ਦਾ ਵਾਅਦਾ ਕੀਤਾ ਹੈ।

ਦੱਸ ਦੇਈਏ ਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੰਗਲਵਾਰ ਨੂੰ ਸੰਸਦ ‘ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਕਿਹਾ ਕਿ ਰੂਸੀ ਹਮਲੇ ਦੌਰਾਨ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਸਭ ਤੋਂ ਚੁਣੌਤੀਪੂਰਨ ਕੰਮ ਪੂਰਾ ਹੋ ਗਿਆ ਹੈ। ਕੇਂਦਰ ਸਰਕਾਰ ਦੇ ਆਪਰੇਸ਼ਨ ਗੰਗਾ ਤਹਿਤ 20,000 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ ਗਿਆ ਸੀ। ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment