ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਲਈ ਕੇਂਦਰ ਨੇ ਯੂ.ਪੀ.ਏ ਸਰਕਾਰ ਅਤੇ ਰੂਸ ਨੂੰ ਠਹਿਰਾਇਆ ਜ਼ਿੰਮੇਵਾਰ

TeamGlobalPunjab
3 Min Read

ਨਵੀਂ ਦਿੱਲੀ- ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਪਿਛਲੀ ਯੂਪੀਏ ਸਰਕਾਰ ਦੇ ਤੇਲ ਬਾਂਡ ਅਤੇ ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।

ਰਾਜ ਸਭਾ ‘ਚ ਇੱਕ ਸਵਾਲ ਦੇ ਜਵਾਬ ‘ਚ ਵਿੱਤ ਮੰਤਰੀ ਨੇ ਕਿਹਾ, ”ਗਲੋਬਲ ਬਾਜ਼ਾਰ ‘ਚ ਸਪਲਾਈ ‘ਚ ਵਿਘਨ ਪੈਣ ਕਾਰਨ ਪਿਛਲੇ ਕੁਝ ਹਫਤਿਆਂ ਤੋਂ ਕੱਚੇ ਤੇਲ ਦੀਆਂ ਕੀਮਤਾਂ ‘ਚ ਤੇਜ਼ੀ ਆਈ ਹੈ। ਇਸ ਤੋਂ ਇਲਾਵਾ ਪਿਛਲੀ ਯੂਪੀਏ ਸਰਕਾਰ ਵੱਲੋਂ ਜਾਰੀ ਕੀਤੇ 2 ਲੱਖ ਕਰੋੜ ਰੁਪਏ ਦੇ ਤੇਲ ਬਾਂਡ ਦਾ ਅਸਰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਤੇ ਪੈ ਰਿਹਾ ਹੈ। ਹਾਲਾਂਕਿ ਸਰਕਾਰ ਇਸ ਨਾਲ ਨਜਿੱਠਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਤੇਲ ਬਾਂਡਾਂ ਦੇ ਬਦਲੇ ਵਿੱਚ ਸਾਲ 2026 ਤੱਕ ਵਿਆਜ ਦਾ ਭੁਗਤਾਨ ਕਰਨਾ ਹੋਵੇਗਾ। ਇਸ ਦਾ ਸਿੱਧਾ ਅਸਰ ਟੈਕਸ ਦਾਤਾਵਾਂ ਦੇ ਪੈਸੇ ‘ਤੇ ਪਵੇਗਾ। ਇੱਕ ਦਹਾਕਾ ਪਹਿਲਾਂ ਜਾਰੀ ਕੀਤੇ ਗਏ ਤੇਲ ਬਾਂਡ ਦਾ ਖਮਿਆਜ਼ਾ ਅੱਜ ਵੀ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਪ੍ਰਚੂਨ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।

ਵਿਰੋਧੀ ਧਿਰ ਵੱਲੋਂ ਵੱਧ ਸੈੱਸ ਅਤੇ ਸਰਚਾਰਜ ਵਸੂਲਣ ਦੇ ਸਵਾਲ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਇਸ ਦੀ ਵਰਤੋਂ ਸਮਾਜਿਕ ਸੁਰੱਖਿਆ ਯੋਜਨਾਵਾਂ ‘ਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ 2013 ਤੋਂ 2022-23 ਤੱਕ ਸਿਹਤ ਅਤੇ ਸਿੱਖਿਆ ਸੈੱਸ ਦੇ ਰੂਪ ਵਿੱਚ 3.8 ਲੱਖ ਕਰੋੜ ਰੁਪਏ ਇਕੱਠੇ ਕੀਤੇ ਗਏ, ਜਦਕਿ 3.90 ਲੱਖ ਕਰੋੜ ਰੁਪਏ ਖਰਚ ਕੀਤੇ ਗਏ। ਇਸ ਵਿੱਚੋਂ ਜ਼ਿਆਦਾਤਰ ਪੈਸਾ ਕੇਂਦਰ ਵੱਲੋਂ ਰਾਜਾਂ ਵਿੱਚ ਚਲਾਈਆਂ ਜਾ ਰਹੀਆਂ ਸਮਾਜਿਕ ਯੋਜਨਾਵਾਂ ’ਤੇ ਖਰਚ ਕੀਤਾ ਗਿਆ ਹੈ।

- Advertisement -

ਸੀਤਾਰਮਨ ਨੇ ਕਿਹਾ ਕਿ ਕੋਰੋਨਾ ਦੇ ਦੌਰ ਦੌਰਾਨ ਵਧੇ ਖਰਚੇ ਦੀ ਭਰਪਾਈ ਦੇ ਨਾਲ-ਨਾਲ ਕੇਂਦਰ ਸਰਕਾਰ ਰਾਜਾਂ ਦੀ ਟੈਕਸ ਵਸੂਲੀ ਵਿੱਚ ਆਈ ਕਮੀ ਦੀ ਭਰਪਾਈ ਵੀ ਕਰ ਰਹੀ ਹੈ। 28 ਫਰਵਰੀ ਤੱਕ ਅਸੀਂ ਹੋਰ ਰਾਜਾਂ ਨੂੰ 43 ਹਜ਼ਾਰ ਕਰੋੜ ਰੁਪਏ ਵੰਡੇ ਹਨ। ਉਨ੍ਹਾਂ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੁਆਰਾ ਏਅਰ ਇੰਡੀਆ ਵਿੱਚ ਸਰਕਾਰ ਦੁਆਰਾ ਪੈਸੇ ਦੇ ਨਿਵੇਸ਼ ‘ਤੇ ਚੁੱਕੇ ਗਏ ਸਵਾਲ ‘ਤੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਨੇ ਕਿਹਾ, ਸਰਕਾਰ ਵੱਲੋਂ ਕਈ ਸਾਲਾਂ ਤੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment