ਚੰਡੀਗੜ੍ਹ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। ਜਿਸ ਤਹਿਤ ਮੰਤਰੀ ਸਿੰਘ ਬਾਦਲ ਵੱਲੋਂ ਵੀ ਅੱਜ ਕਰੋਨਾ ਜਾਂਚ ਕਰਵਾਈ ਗਈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਆਪ ਨੂੰ ਚੰਡੀਗੜ੍ਹ ਵਿੱਚ ਇਕਾਂਤਵਾਸ ਕੀਤਾ ਹੋਇਆ ਸੀ।
ਬਠਿੰਡਾ ਦੇ ਐਸਐਸਪੀ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਆਪ ਨੂੰ ਇਕਾਂਤਵਾਸ ਕੀਤਾ ਸੀ। ਕਿਉਂਕਿ ਆਜ਼ਾਦੀ ਦਿਹਾੜੇ ਮੌਕੇ ਮਨਪ੍ਰੀਤ ਬਾਦਲ ਬਠਿੰਡਾ ਵਿੱਚ ਤਿਰੰਗਾ ਫਹਿਰਾਉਣ ਲਈ ਪਹੁੰਚੇ ਸਨ। ਆਜ਼ਾਦੀ ਦਿਹਾੜੇ ਦੇ ਸਮਾਗਮਾਂ ‘ਚ ਉੱਥੋਂ ਦੇ ਐਸਐਸਪੀ ਵੀ ਪਹੁੰਚੇ ਸੀ।
ਹੁਣ ਵਿਧਾਨ ਸਭਾ ਦੇ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੋਵਿਡ-19 ਟੈਸਟ ਕਰਵਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਲਈ ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵਿਧਾਇਕ ਅਤੇ ਵਿਧਾਨ ਸਭਾ ਦੇ ਸਟਾਫ਼ ਦੀ ਰਿਪੋਰਟ ਕਰੋਨਾ ਨੈਗਟਿਵ ਹੋਵੇਗੀ, ਉਸ ਨੂੰ ਹੀ ਸੈਸ਼ਨ ਵਿੱਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।