ਬਠਿੰਡਾ: ਬਠਿੰਡਾ ਦੇ ਐੱਸਐੱਸਪੀ ਦੀ ਕੋਰੋੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਆਜ਼ਾਦੀ ਦਿਹਾੜੇ ਦੇ ਸਮਾਗਮਾਂ ‘ਚ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਪਹੁੰਚੇ ਸੀ। ਉਨ੍ਹਾਂ ਨੇ ਉੱਥੇ ਤਿਰੰਗਾ ਫਹਿਰਾਇਆ ਸੀ। ਜਿਸ ਨੂੰ ਦੇਖਦੇ ਹੋਏ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਆਪ ਨੂੰ ਇਕਾਂਤਵਾਸ ਕੀਤਾ ਹੈ। ਇਸ ਸਬੰਧੀ ਉਨ੍ਹਾਂ ਫੇਸਬੁੱਕ ‘ਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ –
“ਬਠਿੰਡਾ ਦੇ ਐਸ.ਐਸ.ਪੀ. ਕਰੋਨਾ ਪਾਜ਼ਿਟਿਵ ਆਏ ਹਨ ਅਤੇ ਮੈਂ ਉਨ੍ਹਾਂ ਨੂੰ 15 ਅਗਸਤ ਨੂੰ ਜਿ਼ਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ ਵਿਚ ਜਾ ਰਿਹਾ ਹਾਂ ਅਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।”
https://www.facebook.com/badalmanpreetsingh/posts/3395687327156431
ਮਨਪ੍ਰੀਤ ਸਿੰਘ ਬਾਦਲ ਤੋਂ ਪਹਿਲਾਂ ਬਠਿੰਡਾ ਡਿਪਟੀ ਕਮਿਸ਼ਨਰ ਨੇ ਵੀ ਆਪਣੇ ਆਪ ਨੂੰ ਇਕਾਂਤਵਾਸ ਕੀਤਾ ਸੀ।